FULL PAY BENIFIT TO TEACHERS: 5178 ਅਧਿਆਪਕਾਂ ਨੂੰ ਪਰਖ ਸਮਾਂ ਸ਼ੁਰੂ ਹੋਣ ਤੋਂ ਮਿਲੇਗੀ ਪੂਰੀ ਤਨਖਾਹ

FULL PAY BENIFIT TO TEACHERS: 5178 ਅਧਿਆਪਕਾਂ ਨੂੰ ਪਰਖ ਸਮਾਂ ਸ਼ੁਰੂ ਹੋਣ ਤੋਂ ਮਿਲੇਗੀ ਪੂਰੀ ਤਨਖਾਹ 

ਚੰਡੀਗੜ੍ਹ,27 ਫਰਵਰੀ ( ਜਾਬਸ ਆਫ ਟੁਡੇ)

ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 5178 ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਨ੍ਹਾਂ ਅਧਿਆਪਕਾਂ ਨੂੰ ਹੁਣ ਉਨ੍ਹਾਂ ਦੀ ਤਿੰਨ ਸਾਲ ਦੀ ਠੇਕਾ ਸੇਵਾ ਪੂਰੀ ਹੋਣ ਤੋਂ ਬਾਅਦ ਰੈਗੂਲਰ ਹੋਣ ਦੀ ਮਿਤੀ ਤੋਂ ਪੂਰੀ ਤਨਖਾਹ ਮਿਲੇਗੀ। ਇਸ ਫੈਸਲੇ ਨਾਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕਈ ਅਧਿਆਪਕਾਂ ਨੂੰ ਫਾਇਦਾ ਹੋਵੇਗਾ, ਜੋ ਲੰਮੇ ਸਮੇਂ ਤੋਂ ਪੂਰੀ ਤਨਖਾਹ ਦੀ ਮੰਗ ਕਰ ਰਹੇ ਸਨ।

ਇਹ ਫੈਸਲਾ ਮਾਨਯੋਗ ਅਦਾਲਤ ਦੇ ਹੁਕਮਾਂ ਅਤੇ ਵਿੱਤ ਵਿਭਾਗ ਦੀ ਸਲਾਹ ਤੋਂ ਬਾਅਦ ਲਿਆ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ 5178 ਅਸਾਮੀਆਂ 'ਤੇ ਕੰਮ ਕਰਦੇ ਸਾਰੇ ਅਧਿਆਪਕਾਂ 'ਤੇ ਲਾਗੂ ਹੋਵੇਗਾ।




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends