ਹੁਸ਼ਿਆਰਪੁਰ ਵਿੱਚ ਸ਼ਿਵਰਾਤਰੀ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 24 ਫਰਵਰੀ, 2025 ( ਜਾਬਸ ਆਫ ਟੁਡੇ) - ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ, ਆਈ.ਏ.ਐਸ., ਨੇ ਸ਼੍ਰੀ ਸ਼ਿਵਰਾਤਰੀ ਉਤਸਵ ਦੇ ਮੌਕੇ ਤੇ 25 ਫਰਵਰੀ, 2025 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਆਯੋਜਨ ਦੇ ਮੱਦੇਨਜ਼ਰ ਕੀਤੀ ਗਈ ਹੈ। ਕਮੇਟੀ ਨੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
PSEB / SCERT BOARD EXAM REVISED / LATEST DATESHEET DOWNLOAD HERE
ਪ੍ਰੀਖਿਆਵਾਂ ਵਾਲੇ ਸਕੂਲ ਨਹੀਂ ਹੋਣਗੇ ਪ੍ਰਭਾਵਿਤ: ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਹੋਣ ਵਾਲੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਲਾਗੂ ਨਹੀਂ ਹੋਵੇਗੀ।
ਜਿਲ੍ਹਾ ਸਿੱਖਿਆ ਅਫਸਰ ਨੂੰ ਜ਼ਿੰਮੇਵਾਰੀ: ਜਿਲ੍ਹਾ ਸਿੱਖਿਆ ਅਫਸਰ (ਸੈ:ਸਿੱ:/ਐਲੀ. ਸਿੱ.) ਹੁਸ਼ਿਆਰਪੁਰ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।