MID DAY MEAL NEW MENU: ਪੰਜਾਬ 'ਚ ਮਿਡ-ਡੇ ਮੀਲ ਲਈ ਨਵਾਂ ਹਫਤਾਵਾਰੀ ਮੀਨੂ ਜਾਰੀ, ਲਾਗੂ ਕਰਨ ਦੇ ਸਖ਼ਤ ਹੁਕਮ

ਪੰਜਾਬ 'ਚ ਮਿਡ-ਡੇ ਮੀਲ ਲਈ ਨਵਾਂ ਹਫਤਾਵਾਰੀ ਮੀਨੂ ਜਾਰੀ, ਲਾਗੂ ਕਰਨ ਦੇ ਸਖ਼ਤ ਹੁਕਮ

**ਚੰਡੀਗੜ੍ਹ:( ਜਾਬਸ ਆਫ ਟੁਡੇ) ਪੰਜਾਬ ਸਟੇਟ ਮਿਡ ਡੇ ਮੀਲ ਸੁਸਾਇਟੀ ਨੇ ਸੂਬੇ ਦੇ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਸਕੀਮ ਨੂੰ ਲੈ ਕੇ ਇੱਕ ਨਵਾਂ ਹੁਕਮ ਜਾਰੀ ਕੀਤਾ ਹੈ। ਸੁਸਾਇਟੀ ਵੱਲੋਂ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਦੁਪਹਿਰ ਦੇ ਭੋਜਨ ਲਈ ਹਫਤਾਵਾਰੀ ਮੀਨੂ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।



ਇਹ ਨਵਾਂ ਹੁਕਮ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਨੂੰ ਭੇਜਿਆ ਗਿਆ ਹੈ। 28 ਫਰਵਰੀ, 2025 ਨੂੰ ਜਾਰੀ ਕੀਤੇ ਇਸ ਪੱਤਰ ਵਿੱਚ ਸੁਸਾਇਟੀ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਸਕੂਲਾਂ ਨੂੰ ਪੀ.ਐਮ. ਪੋਸ਼ਣ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਕਤਾਰ ਵਿੱਚ ਬਿਠਾ ਕੇ, ਮਿਡ ਡੇ ਮੀਲ ਇੰਚਾਰਜ ਦੀ ਨਿਗਰਾਨੀ ਹੇਠ, ਨਵੇਂ ਮੀਨੂ ਅਨੁਸਾਰ ਹੀ ਭੋਜਨ ਪਰੋਸਣਾ ਯਕੀਨੀ ਬਣਾਉਣਾ ਹੋਵੇਗਾ।


ਸੁਸਾਇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਸਕੂਲ ਵਿੱਚ ਮੀਨੂ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਇਸਦੀ ਸਿੱਧੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਨਵੇਂ ਮੀਨੂ ਨੂੰ 1 ਮਾਰਚ, 2025 ਤੋਂ ਲੈ ਕੇ 31 ਮਾਰਚ, 2025 ਤੱਕ ਲਾਗੂ ਕੀਤਾ ਜਾਵੇਗਾ।


ਪੰਜਾਬ ਸਟੇਟ ਮਿਡ ਡੇ ਮੀਲ ਸੁਸਾਇਟੀ ਦੇ ਜਨਰਲ ਮੈਨੇਜਰ ਵੱਲੋਂ ਜਾਰੀ ਇਸ ਹੁਕਮ ਵਿੱਚ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਇਹਨਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਸ ਹੁਕਮ ਦੀ ਇੱਕ ਕਾਪੀ ਸੂਚਨਾ ਅਤੇ ਅਗਲੀ ਕਾਰਵਾਈ ਲਈ ਸਮੂਹ ਉੱਪ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਹਾਇਕ ਬਲਾਕ ਮੈਨੇਜਰਾਂ/ਮਿਡ-ਡੇ-ਮੀਲ ਇੰਚਾਰਜਾਂ ਨੂੰ ਵੀ ਭੇਜੀ ਗਈ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends