ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਬਰਖਾਸਤ
ਚੰਡੀਗੜ੍ਹ 26 ਫਰਵਰੀ ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਮੋਹਾਲੀ ਜ਼ਿਲ੍ਹੇ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਦੂਤ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਬਰਖਾਸਤਗੀ ਦਾ ਕਾਰਨ ਉਨ੍ਹਾਂ 'ਤੇ ਲੱਗੇ ਗੰਭੀਰ ਦੋਸ਼ ਹਨ। ਦੋਸ਼ਾਂ ਮੁਤਾਬਕ ਵਰਿੰਦਰਪਾਲ ਸਿੰਘ ਦੂਤ ਨੇ ਗੈਰਕਾਨੂੰਨੀ ਢੰਗ ਨਾਲ 10365 ਕਨਾਲ ਅਤੇ 19 ਮਰਲੇ ਸ਼ਾਮਲਾਟ ਜ਼ਮੀਨ ਦਾ ਮਿਊਟੇਸ਼ਨ ਪਾਸ ਕੀਤਾ ਸੀ। ਜਿਸ ਨਾਲ ਸਰਕਾਰੀ ਨਿਯਮਾਂ ਦੀ ਉਲੰਘਣਾ ਹੋਈ ਹੈ।
ਇਸ ਗੰਭੀਰ ਮਾਮਲੇ ਦੀ ਜਾਂਚ ਲਈ ਸਰਕਾਰ ਨੇ ਰਿਟਾਇਰਡ ਜੱਜ ਬੀ.ਆਰ. ਬਾਂਸਲ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਸੀ। ਜੱਜ ਬਾਂਸਲ ਨੇ ਆਪਣੀ ਜਾਂਚ ਵਿੱਚ ਸਾਰੇ ਦੋਸ਼ਾਂ ਨੂੰ ਸਹੀ ਪਾਇਆ ਹੈ। ਜਾਂਚ ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਨੇ ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਨਿੱਜੀ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਲਾਭ ਪਹੁੰਚਾਇਆ।
PUNJAB BOARD CLASS 12 ENGLISH 1 MARKS QUESTIONS AND ANSWERS
DMC RECRUITMENT 2025: Job Openings at Dayanand Medical College & Hospital, Ludhiana Apply Now
ਰਾਜਸਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ 24 ਫਰਵਰੀ, 2025 ਨੂੰ ਬਰਖਾਸਤਗੀ ਦਾ ਰਸਮੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਦਾ ਇਹ ਕਦਮ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੋਲਰੈਂਸ ਨੀਤੀ ਨੂੰ ਦਰਸਾਉਂਦਾ ਹੈ ਅਤੇ ਇਹ ਸੰਦੇਸ਼ ਦਿੰਦਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।