ਪੰਜਾਬ ਪੁਲਿਸ ਵਿੱਚ ਹੋਵੇਗੀ 10,000 ਨੌਜਵਾਨਾਂ ਦੀ ਭਰਤੀ - ਮੁੱਖ ਮੰਤਰੀ
ਚੰਡੀਗੜ੍ਹ, 2 ਮਾਰਚ 2025( ਜਾਬਸ ਆਫ ਟੁਡੇ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ 10,000 ਨੌਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਇਹ ਭਰਤੀ ਮੈਰਿਟ ਦੇ ਆਧਾਰ 'ਤੇ ਹੋਵੇਗੀ ਅਤੇ ਇਸ ਵਿੱਚ ਕੋਈ ਰਿਸ਼ਵਤ ਜਾਂ ਸਿਫ਼ਾਰਿਸ਼ ਨਹੀਂ ਚੱਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਲਈ ਇੱਕ ਖੁਸ਼ਖ਼ਬਰੀ ਹੈ ਅਤੇ ਇਸ ਨਾਲ ਪੰਜਾਬ ਪੁਲਿਸ ਦੀ ਨਫ਼ਰੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਇਸ ਭਰਤੀ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ, ਇਸ ਨਾਲ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਵੀ ਸੁਧਾਰ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਕੈਬਨਿਟ ਵਿੱਚ ਇਹ ਮਤਾ ਪਾਸ ਕੀਤਾ ਜਾਵੇਗਾ ।
https://x.com/BhagwantMann/status/1896111618523607111?t=-bp4x5nqkXnZVsu4WR7PJg&s=19