-----ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਦਿੱਤੀ ਜਾ ਰਹੀ ਹੈ ਸਭ ਤੋਂ ਵੱਧ ਤਰਜੀਹ:- ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ।
----ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਲੈਣ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਫਾਇਦਾ:- ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ।
----ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਹਰੀ ਝੰਡੀ ਦੇ ਕੇ ਕੀਤਾ ਜ਼ਿਲ੍ਹਾ ਪੱਧਰੀ ਦਾਖ਼ਲਾ ਪ੍ਰਚਾਰ ਵੈਨ ਨੂੰ ਰਵਾਨਾ।
ਪਠਾਨਕੋਟ, 20 ਮਾਰਚ ( ਜਾਬਸ ਆਫ ਟੁਡੇ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਮੋਜੂਦਾ ਸਰਕਾਰ ਵੱਲੋਂ ਪਹਿਲ ਦੇ ਅਧਾਰ ਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਲਈ ਵਿਸੇਸ ਉਪਰਾਲੇ ਕੀਤੇ ਗਏ ਹਨ, ਸਰਕਾਰ ਦੇ ਉਪਰਾਲਿਆਂ ਸਦਕਾ ਹੀ ਅੱਜ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ ਅਤੇ ਪਹਿਲਾ ਨਾਲੋਂ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਅਮਨਦੀਪ ਕੁਮਾਰ ਦੀ ਅਗਵਾਈ ਹੇਠ ਦਾਖ਼ਲਾ ਮੁਹਿੰਮ ਦੇ ਆਗਾਜ਼ ਸਬੰਧੀ ਰੱਖੇ ਸਮਾਰੋਹ ਦੋਰਾਨ ਸੰਬੋਧਨ ਕਰਦਿਆਂ ਕੀਤਾ। ਸਮਾਰੋਹ ਦੋਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਆਈ.ਏ.ਐਸ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਕ੍ਰਾਂਤੀ ਲਿਆ ਕੇ ਇੱਕ ਨਵੇਂ ਯੁੱਗ ਦੀ ਸੁਰੂਆਤ ਕੀਤੀ ਹੈ, ਜਿਸ ਦੇ ਚਲਦਿਆਂ ਹੁਣ ਸਰਕਾਰੀ ਸਕੂਲ ਪਹਿਲਾਂ ਨਾਲੋਂ ਬਹੁਤ ਚੰਗੀ ਹਾਲਤ ਵਿੱਚ ਹਨ ਅਤੇ ਵਧੀਆ ਸਿੱਖਿਅਤ ਢਾਚੇ ਦੇ ਨਾਲ ਨਾਲ ਸਿੱਖਿਅਤ ਸਟਾਫ ਅਤੇ ਹੋਰ ਸੁਵਿਧਾਵਾਂ ਦੇ ਨਾਲ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਦੌਰਾਨ ਤੋਂ ਪ੍ਰਭਾਵਿੱਤ ਹੋ ਕੇ ਕਈ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਕਾਰੀ ਅਧਿਆਪਕਾਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾੳਂੁਣ ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿਚ ਕਾਫ਼ੀ ਬਦਲਾਅ ਹੋ ਚੁੱਕਿਆ ਹੈ ਅਤੇ ਪੜਾਈ ਅਤੇ ਬੁਨਿਆਦੀ ਢਾਂਚੇ ਵਿੱਚ ਪੂਰਾ ਸੁਧਾਰ ਲਿਆਂਦਾ ਗਿਆ ਹੈ।
ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਕੀਤੇ ਜਾ ਰਹੇ ਹਨ ਤਿਆਰ :-- ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਸਰਕਾਰੀ ਸਕੂਲ ਤਿਆਰ ਕੀਤੇ ਜਾ ਰਹੇ ਹਨ ਜਿੱਥੇ ਪੂਰਾ ਸਟਾਫ਼ ਹੋਵੇਗਾ, ਵੱਖ-ਵੱਖ ਗਤੀਵਿਧੀਆਂ/ਖੇਡਾਂ ਦੇ ਕੌਚ ਹੋਣਗੇ, ਪ੍ਰਿੰਸੀਪਲ ਵਿਦੇਸ਼ਾਂ ਤੋਂ ਟਰੇਨਿੰਗ ਲੈ ਕੇ ਆ ਰਹੇ ਹਨ, ਬਿਜ਼ਨਸ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਮਤਲਬ ਹੈ ਕਿ ਉਹ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁੱਹਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸਦੀ ਪੂਰਤੀ ਵਾਸਤੇ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਕਮਰ ਕੱਸ ਚੁੱਕੀ ਹੈ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੇ ਗਏ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਮਰ ਕੱਸ ਲਈ ਗਈ ਹੈ। ਪੰਜਾਬ ਵਿੱਚ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ਿਆਂ ਦੇ ਨਾਲ ਬਣਾਈ ਗਈ ਜਾਇਦਾਤਾ ਜਬਤ ਕੀਤੀਆਂ ਜਾ ਰਹੀਆਂ ਹਨ ਅਤੇ ਨਜਾਇਜ ਕਮਾਈ ਨਾਲ ਤਿਆਰ ਕੀਤੀਆਂ ਗਈਆਂ ਇਮਾਰਤਾਂ ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਿਸੇ ਵੀ ਸੌਦਾਗਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦਾ ਸਹਿਯੋਗ ਕਰਨ ਤਾਂ ਜੋ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ।
ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ ਦੇ ਖੇਡ ਮੈਦਾਨ ਵਿੱਚ ਬੂਟੇ ਲਗਾ ਕੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਦਾ ਸੰਦੇਸ਼ ਦਿੱਤਾ ਗਿਆ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਵੱਲੋਂ ਆਸਮਾਨ ਵਿੱਚ ਗੁਬਾਰੇ ਛੱਡੇ ਗਏ ਅਤੇ ਦਾਖ਼ਲਾ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਕੈਬਨਿਟ ਮੰਤਰੀ ਅਤੇ ਡੀਸੀ ਸਾਹਿਬ ਵੱਲੋਂ ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨਾਲ ਸੁੰਦਰ ਚੱਕ ਚੌਂਕ ਤੱਕ ਰੈਲੀ ਕੱਢੀ ਗਈ ਅਤੇ ਪੰਫਲੈਟ ਵੰਡਦੇ ਹੋਏ ਕੈਬਨਿਟ ਮੰਤਰੀ ਵੱਲੋਂ ਗੱਡੀਆਂ ਤੇ ਦਾਖ਼ਲਾ ਮੁਹਿੰਮ ਸਬੰਧੀ ਸਟੀਕਰ ਵੀ ਲਗਾਏ ਗਏ। ਇਸ ਤੋਂ ਇਲਾਵਾ ਸੁੰਦਰ ਚੱਕ ਚੋਕ ਵਿਖੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨੁਕੜ ਨਾਟਕਾਂ ਦੇ ਮਾਧਿਅਮ ਨਾਲ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਦਾਖਲ ਕਰਵਾਉਂਣ ਲਈ ਅਪੀਲ ਕੀਤੀ ਗਈ। ਸਮਾਰੋਹ ਦੋਰਾਨ ਮੁੱਖ ਮਹਿਮਾਨ ਅਤੇ ਵਿਸੇਸ ਮਹਿਮਾਨ ਜੀ ਨੂੰ ਸਿੱਖਿਆ ਵਿਭਾਗ ਵੱਲੋਂ ਦੋਸਾਲਾ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਾਖ਼ਲਾ ਪ੍ਰਚਾਰ ਵੈਨ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ ਤੋਂ ਸ਼ੁਰੂ ਹੋ ਕੇ ਬਲਾਕ ਪਠਾਨਕੋਟ -2, ਬਲਾਕ ਨਰੋਟ ਜੈਮਲ, ਬਲਾਕ ਬਮਿਆਲ ਅਤੇ ਬਲਾਕ ਪਠਾਨਕੋਟ -1 ਦੇ ਪਿੰਡਾਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਤੇ ਸ੍ਰੀ ਨਰੇਸ਼ ਪਨਿਆੜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਠਾਨਕੋਟ -2, ਰਵੀ ਕਾਂਤ ਬੀਐਨਓ ਪਠਾਨਕੋਟ -2, ਸ੍ਰੀਮਤੀ ਸੁਸ਼ਮਾ ਦੇਵੀ ਸਰਪੰਚ ਲਾਹੜੀ ਮਹੰਤਾਂ, ਸ੍ਰੀ ਕਾਲਾ ਰਾਮ ਸਰਪੰਚ ਬਨੀ ਲੋਧੀ, ਸ੍ਰੀਮਤੀ ਰਾਜ ਰਾਣੀ ਸਰਪੰਚ ਮੈਰਾ ਕਲੋਨੀ, ਸ੍ਰੀ ਰਜਿੰਦਰ ਸਿੰਘ ਸਾਬਕਾ ਸਰਪੰਚ ਬਨੀ ਲੋਧੀ, ਸ੍ਰੀ ਰਾਜੇਸ਼ ਕੁਮਾਰ ਮੈਂਬਰ ਪੰਚਾਇਤ ਲਾਹੜੀ ਮਹੰਤਾਂ, ਸੰਜੀਵ ਕੁਮਾਰ ਡੀਆਰਸੀ ਅੱਪਰ ਪ੍ਰਾਇਮਰੀ, ਵਨੀਤ ਮਹਾਜਨ ਡੀਆਰਸੀ ਪ੍ਰਾਇਮਰੀ, ਸੰਜੀਵ ਮਨੀ ਸਮਾਰਟ ਸਕੂਲ ਕੋਆਰਡੀਨੇਟਰ, ਬਲਕਾਰ ਅੱਤਰੀ, ਬਲਾਕ ਪਠਾਨਕੋਟ -2 ਦੇ ਸਮੂਹ ਸਕੂਲ ਮੁਖੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ:- ਦਾਖ਼ਲਾ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਆਦਿਤਿਆ ਉੱਪਲ ਅਤੇ ਹੋਰ।
ਫੋਟੋ ਕੈਪਸ਼ਨ:- ਗੁਬਾਰੇ ਛੱਡ ਕੇ ਦਾਖ਼ਲਾ ਮੁਹਿੰਮ ਦਾ ਆਗਾਜ਼ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ।
ਫੋਟੋ ਕੈਪਸ਼ਨ:- ਦਾਖ਼ਲਾ ਰੈਲੀ ਦੌਰਾਨ ਗੱਡੀਆਂ ਨੂੰ ਦਾਖ਼ਲਾ ਮੁਹਿੰਮ ਸਬੰਧੀ ਸਟੀਕਰ ਲਗਾਉਂਦੇ ਹੋਏ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ।
ਫੋਟੋ ਕੈਪਸ਼ਨ:- ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ ਦੇ ਖੇਡ ਮੈਦਾਨ ਵਿੱਚ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ।