2364 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਲਈ ਵੱਖ ਵੱਖ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਡਿਊਟੀਆਂ
ਚੰਡੀਗੜ੍ਹ, 18 ਮਾਰਚ 2025 ( ਜਾਬਸ ਆਫ ਟੁਡੇ)
ਗੁਰੂ ਨਾਨਕ ਭਵਨ (ਇਨਸਾਈਡ ਪੰਜਾਬੀ ਭਵਨ), ਨੇੜੇ ਡੀ.ਸੀ. ਦਫਤਰ, ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਇੱਕ ਸਮਾਗਮ ਵਿੱਚ 2364 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਸਮਾਗਮ 19 ਮਾਰਚ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।
ਨਿਯੁਕਤੀ ਪੱਤਰ ਵੰਡਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ ਹਨ। ਸੰਬੰਧਿਤ ਅਧਿਕਾਰੀਆਂ/ਕਰਮਚਾਰੀਆਂ ਨੂੰ 18 ਮਾਰਚ, 2025 ਨੂੰ ਸਵੇਰੇ 9:30 ਵਜੇ ਲੁਧਿਆਣਾ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ।
ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ