ਸਿੱਖਿਆ ਵਿਭਾਗ ਵਿੱਚ ਇੱਕ ਅਪ੍ਰੈਲ ਨੂੰ 2500 ਈਟੀਟੀ ਅਧਿਆਪਕ ਸ਼ਾਮਲ ਹੋਣਗੇ - ਸਿੱਖਿਆ ਮੰਤਰੀ

 ## ਪੰਜਾਬ ਸਿੱਖਿਆ ਵਿਭਾਗ ਵਿੱਚ ਇੱਕ ਅਪ੍ਰੈਲ ਨੂੰ 2500 ਈਟੀਟੀ ਅਧਿਆਪਕ ਸ਼ਾਮਲ ਹੋਣਗੇ


**ਚੰਡੀਗੜ੍ਹ 27 ਮਾਰਚ 2025 ( ਜਾਬਸ ਆਫ ਟੁਡੇ) ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇੱਕ ਅਪ੍ਰੈਲ ਨੂੰ 2500 ਨਵੇਂ ਈਟੀਟੀ (ਐਲੀਮੈਂਟਰੀ ਟੀਚਰ ਟ੍ਰੇਨਿੰਗ) ਅਧਿਆਪਕ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।



ਇਸ ਸਬੰਧੀ ਸਵਾਲ ਵਿਧਾਇਕ ਇਸ਼ਾਂਕ ਚੱਬੇਵਾਲ ਵੱਲੋਂ ਪੁੱਛਿਆ ਗਿਆ ਸੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹਨਾਂ 2500 ਅਧਿਆਪਕਾਂ ਵਿੱਚੋਂ 700 ਅਧਿਆਪਕ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਤਾਇਨਾਤ ਕੀਤੇ ਜਾਣਗੇ।

WATCH LIVE HERE 


ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਚੱਬੇਵਾਲ ਹਲਕੇ ਵਿੱਚ ਪਹਿਲਾਂ ਅਧਿਆਪਕਾਂ ਦੀ ਕਮੀ ਸੀ। ਪਿਛਲੇ ਸਾਲ ਜਦੋਂ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ ਤਾਂ ਉਹਨਾਂ ਨੇ ਵੀ ਇਹ ਮੁੱਦਾ ਉਠਾਇਆ ਸੀ।


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਸਵੀਕਾਰ ਕੀਤਾ ਕਿ ਸੂਬੇ ਦੇ 119 ਪ੍ਰਾਇਮਰੀ ਸਕੂਲਾਂ ਵਿੱਚ ਅਜੇ ਵੀ ਅਧਿਆਪਕਾਂ ਦੇ ਅਹੁਦੇ ਖਾਲੀ ਹਨ। ਉਹਨਾਂ ਨੇ ਭਰੋਸਾ ਦਿਵਾਇਆ ਕਿ ਵਿਭਾਗ ਇਹਨਾਂ ਖਾਲੀ ਅਸਾਮੀਆਂ ਨੂੰ ਵੀ ਜਲਦ ਭਰਨ ਲਈ ਕਾਰਵਾਈ ਕਰ ਰਿਹਾ ਹੈ।

ਇਸ ਭਰਤੀ ਨਾਲ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਹੋ ਸਕੇਗੀ।

Featured post

PSEB 8TH RESULT 2025 LINK : ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ  Chandigarh,4 April 2025 ( ਜਾਬਸ ਆਫ ਟੁਡੇ) ਪੰਜਾਬ ਸਕੂਲ...

RECENT UPDATES

Trends