36 ਪ੍ਰਿੰਸੀਪਲਾਂ ਦਾ 7ਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ
ਚੰਡੀਗੜ੍ਹ, 8 ਮਾਰਚ 2025 ( ਜਾਬਸ ਆਫ ਟੁਡੇ)
36 ਪ੍ਰਿੰਸੀਪਲਾਂ ਦਾ 7ਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਇਸ ਬੈਂਚ ਨੂੰ ਰਵਾਨਾ ਕੀਤਾ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "
ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ 7ਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋਇਆ। ਸਾਰਿਆਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ।
ਅਧਿਆਪਕ ਅਤੇ ਸਰਕਾਰ ਦੋਨਾਂ ਦਾ ਫ਼ਰਜ਼ ਹੁੰਦਾ ਹੈ ਕਿ ਉਹ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ, ਜੋ ਅਸੀਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ। ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਟ੍ਰੇਨਿੰਗ ਲਈ ਵਿਦੇਸ਼ ਭੇਜਿਆ ਜਾਵੇਗਾ।