ਆਧਿਆਪਕਾਂ ਵੱਲੋ 8 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਵਿਸ਼ਾਲ ਸੂਬਾ ਪੱਧਰੀ ਰੈਲੀ- ਸੁਰਿੰਦਰ ਪੁਆਰੀ

 ਆਧਿਆਪਕਾਂ ਵੱਲੋ 8 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਵਿਸ਼ਾਲ ਸੂਬਾ ਪੱਧਰੀ ਰੈਲੀ- ਸੁਰਿੰਦਰ ਪੁਆਰੀ


ਜਲੰਧਰ, 5 ਮਾਰਚ ( ਜਾਬਸ ਆਫ ਟੁਡੇ) 

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਸੀਨੀਅਰ ਮੀਤ ਪ੍ਰਧਾਨ ਅਤੇ ਕਾਰਜਕਾਰੀ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਤੇ ਜਿੰਦਰ ਪਾਇਲਟ , ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਪਰਮਿੰਦਰ ਪਾਲ ਸਿੰਘ ਕਾਲੀਆ,ਸੰਜੀਵ ਸ਼ਰਮਾ , ਮਨੀਸ਼ ਸ਼ਰਮਾ, ਹਰੀ ਦੇਵ , ਜਗਮੇਲ ਸਿੰਘ ਪੱਖੋਵਾਲ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੇ ਨਾਮ ਤੇ ਬਣੀ ਸਰਕਾਰ ਤੋਂ ਪੰਜਾਬ ਦੇ ਮੁਲਾਜਮਾਂ, ਕਿਸਾਨਾਂ, ਮਜਦੂਰਾਂ ਅਤੇ ਵਿਦਿਆਰਥੀਆਂ ਨੂੰ ਬਹੁਤ ਉਮੀਦਾਂ ਸਨ ਪਰ ਸਾਰੇ ਵਰਗਾਂ ਦੀਆਂ ਉਮੀਦਾਂ ਧਰੀਆਂ-ਧਰਾਈਆਂ ਰਹਿ ਗਈਆਂ। ਦੋ ਏਜੰਡਿਆਂ ਸਿੱਖਿਆ ਅਤੇ ਸਿਹਤ ਨੂੰ ਮੁੱਖ ਰੱਖ ਕੇ ਬਣੀ ਸਰਕਾਰ ਨੇ ਦੋਹਵਾਂ ਖੇਤਰਾਂ ਵਿੱਚ ਪੰਜਾਬ ਨੂੰ ਪਿੱਛੇ ਧੱਕ ਦਿੱਤਾ ਹੈ। ਪੰਜਾਬ ਦਾ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੀਟਿੰਗਾਂ ਦੌਰਾਨ ਮੀਟਿੰਗਾਂ ਵਿੱਚ ਮੰਗਾਂ ਮੰਨ ਕੇ ਮੁੱਕਰ ਰਹੇ ਹਨ। ਆਗੂਆਂ ਨੇ ਐਲਾਨ ਕੀਤਾ ਕਿ ਤਹਿਸੀਲ ਪੱਧਰੀ ਅਰਥੀ ਫੁਕ ਮੁਜਹਾਰਿਆ ਤੋਂ ਬਾਅਦ 8 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੀ ਟੀ ਐਫ ਪੰਜਾਬ ਵੱਲੋਂ ਵੱਲੋਂ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ । 



ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੀ.ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸਮੇਤ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, 16 ਫਰਵਰੀ 2024 ਦੀ ਕੌਮੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੀ.ਐਲ.ਓ. ਸਮੇਤ ਅਧਿਆਪਕਾਂ ਤੋਂ ਵੱਖ-ਵੱਖ ਗੈਰ ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ, ਬਦਲੀਆਂ ਦਾ ਕੰਮ ਨਵੇਂ ਸੈਸ਼ਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ, ਆਪਣੇ ਵਾਅਦੇ ਅਨੁਸਾਰ ਵਿਸ਼ੇਸ਼ ਕੈਟਾਗਰੀਆਂ ਲਈ ਬਦਲੀ ਦਾ ਪੋਰਟਲ ਹਰ ਮਹੀਨੇ ਖੋਲਿਆ ਜਾਵੇ, ਐਸ. ਐਲ. ਏ. ਦੀ ਪੋਸਟ ਦਾ ਨਾਂ ਬਦਲਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਦਫਤਰੀ ਕਾਮਿਆਂ ਸਮੇਤ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, ਬੀ.ਪੀ.ਈ.ਓ., ਹੈੱਡ ਮਾਸਟਰ ਤੇ ਪ੍ਰਿੰਸੀਪਲ ਅਤੇ ਈ.ਟੀ.ਟੀ. ਤੋਂ ਮਾਸਟਰ ਕਾਡਰ ਦੀਆਂ ਪਰਮੋਸ਼ਨਾਂ ਕਰਨ, ਸੀ. ਈ. ਪੀ. ਤਹਿਤ ਵਿਦਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਵਰਦੀਆਂ ਦੀ ਮਿਆਰੀ ਖਰੀਦ ਸਕੂਲ ਪੱਧਰ ਤੇ ਕਰਵਾਉਣ,ਹਰ ਤਰ੍ਹਾਂ ਦੇ ਗੈਰ ਵਿਦਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਇਸ ਸੂਬਾ ਪੱਧਰੀ ਰੈਲੀ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨਾਲ ਸੰਬੰਧਿਤ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਧਰਮ ਸਿੰਘ ਮਲੌਦ, ਸਤਵਿੰਦਰਪਾਲ ਸਿੰਘ ਦੋਰਾਹਾ, ਕੁਲਦੀਪ ਸਿੰਘ ਪੱਖੋਵਾਲ, ਗਿਆਨ ਸਿੰਘ ਦੋਰਾਹਾ, ਨਰਿੰਦਰਪਾਲ ਸਿੰਘ ਬੁਰਜ ਲਿੱਟਾਂ , ਪਰਮਜੀਤ ਸਿੰਘ ਸਵੱਦੀ, ਸ਼ਮਸ਼ੇਰ ਸਿੰਘ ਬੁਰਜ ਲਿੱਟਾਂ, ਜੁਗਲ ਸ਼ਰਮਾ, ਬਿਕਰਮਜੀਤ ਸਿੰਘ ਥਰੀਕੇ, ਦਵਿੰਦਰ ਸਿੰਘ ਪੀ ਏ ਯੂ, ਸੰਜੀਵ ਯਾਦਵ, ਕ੍ਰਿਸ਼ਨ ਲਾਲ ਆਦਿ ਹਾਜਰ ਸਨ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends