ਈਟੀਟੀ ਕਾਡਰ ਦੀਆਂ 8358 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ 16 ਮਾਰਚ ਤੋਂ ਸ਼ੁਰੂ
ਐਸ.ਏ.ਐਸ. ਨਗਰ, 15 ਮਾਰਚ ( ਜਾਬਸ ਆਫ ਟੁਡੇ) : ਸਿੱਖਿਆ ਵਿਭਾਗ ਪੰਜਾਬ ਨੇ ਈਟੀਟੀ ਕਾਡਰ ਦੀਆਂ 2364 ਅਤੇ 5994 ਅਸਾਮੀਆਂ, ਕੁੱਲ 8358 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਅਮਲਾ-2 ਸ਼ਾਖਾ ਦੇ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਨਿਯੁਕਤੀ ਪੱਤਰ ਜਾਰੀ ਕਰਨ ਲਈ 16 ਮਾਰਚ ਨੂੰ ਸਵੇਰੇ 9 ਵਜੇ ਵਿਭਾਗ ਦੇ ਮੁੱਖ ਦਫਤਰ ਵਿਖੇ ਇੱਕ ਮੀਟਿੰਗ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਆਪਣੇ ਡੀਲਿੰਗ ਹੈਂਡ ਨਾਲ ਸ਼ਾਮਲ ਹੋਣਗੇ। ਉਨ੍ਹਾਂ ਨੂੰ ਆਪਣੇ ਨਾਲ ਲੈਪਟਾਪ, 2 ਰੀਮ ਲੀਗਲ ਸਾਈਜ਼ ਪੇਪਰ, ਸਟੈਪਲਰ, ਸਟੈਪਲਰ ਪਿੰਨ, ਡੈਂਪਰ ਅਤੇ ਭਰਤੀ ਸਬੰਧੀ ਡਿਸਪੈਚ ਰਜਿਸਟਰ ਲੈ ਕੇ ਆਉਣ ਲਈ ਕਿਹਾ ਗਿਆ ਹੈ।
Punjab Police Constable Recruitment 2025 Syllabus : 1746 ਅਸਾਮੀਆਂ ਤੇ ਭਰਤੀ
ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਹਸਤਾਖਰਾਂ ਹੇਠ ਜਾਰੀ ਕੀਤੇ ਜਾਣਗੇ। ਇਸ ਲਈ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਇਸ ਮੀਟਿੰਗ ਵਿੱਚ ਸ਼ਾਮਲ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਅਣਗਹਿਲੀ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀ ਦੀ ਨਿੱਜੀ ਹੋਵੇਗੀ।
PASS FORMULA FOR PUNJAB BOARD CLASS 10 EXAM 2025 SCHEME OF STUDIES
ਇਸ ਭਰਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਹੋਵੇਗੀ।