♨️ਹਲਕਾ ਨਕੋਦਰ ਦੀ ਐਮ.ਐਲ.ਏ ਬੀਬੀ ਇੰਦਰਜੀਤ ਕੌਰ ਮਾਨ ਵੱਲੋਂ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ♨️
ਨਕੋਦਰ, 20 ਮਾਰਚ 2025 (ਜਾਬਸ ਆਫ ਟੁਡੇ)
ਅੱਜ ਮਿਤੀ 20-03-2025 ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹਲਕਾ ਨਕੋਦਰ ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਗਈ ।ਇਸ ਮੌਕੇ ‘ਤੇ ਬੱਚਿਆਂ ਵੱਲੋਂ ਆਪਣੀ ਪ੍ਰਤਿਭਾ ਨਾਲ ਸਿੱਖਿਆ ਖੇਤਰ ਨਾਲ ਸਬੰਧਤ ਵੱਖ ਵੱਖ ਆਈਟਮਾਂ ਅਤੇ ਗੀਤ ਆਦਿ ਪੇਸ਼ ਕੀਤੇ ਗਏ।
ਨਕੋਦਰ ਹਲਕੇ ਸਾਰੇ ਸਕੂਲਾਂ ਦੇ ਅਧਿਆਪਕਾਂ ਅਤੇ ਵਿੱਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਦਾ ਹਿੱਸਾ ਬਣਿਆ ਗਿਆ।ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੈੱਡਮਾਸਟਰ/ਹੈਡਮਿਸਟ੍ਰੈਸ ਆਦਿ ਹਾਜ਼ਰ ਸਨ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗੁਰਿੰਦਰਜੀਤ ਕੌਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀ ਰਾਜੀਵ ਜੋਸ਼ੀ ਜੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਜਲੰਧਰ ਵੱਲੋਂ ਹਲਕਾ ਵਿਧਾਇਕਾ ਦਾ ਸਨਮਾਨ ਕਰਕੇ ਇਸ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਧੰਨਵਾਦ ਕੀਤਾ ਗਿਆ।ਬੀਬੀ ਇੰਦਰਜੀਤ ਕੌਰ ਮਾਨ ਵੱਲੋਂ ਸਾਰੇ ਆਏ ਹੋਏ ਵਿੱਦਿਆਰਥੀਆਂ ਨੂੰ ਜੀਵਨ ਵਿੱਚ ਚੰਗੇ ਸੰਸਕਾਰ ਅਤੇ ਉੱਚੀਆਂ ਬੁਲੰਦੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੰਦਿਆਂ ਹੋਇਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਐਮ.ਐਲ.ਏ ਸਾਹਿਬਾ ਵੱਲੋਂ ਸਰਕਾਰ ਵੱਲੋਂ ਸਕੂਲਾਂ ਵਿੱਚ ਜਾਰੀ ਕੀਤੀਆਂ ਗ੍ਰਾਂਟਾਂ ਨਾਲ ਬਣੇ ਢਾਂਚੇ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਆਪਣੇ ਹਲਕੇ ਦੇ ਲੋਕਾਂ ਨਾਲ ਸਾਂਝੀ ਕੀਤੀ ਗਈ ।ਸ਼੍ਰੀਮਤੀ ਦਮਨਜੀਤ ਕੌਰ ਬਲਾਕ ਇੰਚਾਰਜ,ਪ੍ਰਿੰਸੀਪਲ ਕਮਲ ਗੁਪਤਾ,ਪ੍ਰਿੰਸੀਪਲ ਨੂਤਨ ਸ਼ਰਮਾ, ਮੈਡਮ ਪਰਮਿੰਦਰ ਕੌਰ ਸਮਰਾ (ਸਾਇੰਸ ਮਿਸਟ੍ਰੈਸ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਕੋਦਰ ਅਤੇ ਸੀ.ਐਚ.ਟੀ ਪ੍ਰਦੀਪ ਕੁਮਾਰ ਜੀ ਦਾ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।