ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮਿਲਣਗੀਆਂ , ਗ੍ਰਾਂਟ ਜਾਰੀ

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮਿਲਣਗੀਆਂ

ਚੰਡੀਗੜ੍ਹ, 18 ਮਾਰਚ 2025: ਪੰਜਾਬ ਸਰਕਾਰ ਨੇ ਸਾਲ 2025-26 ਦੌਰਾਨ ਸਮੱਗਰ ਸਿੱਖਿਆ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਵਰਦੀਆਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ/ਜਨਜਾਤੀ/ਗਰੀਬੀ ਰੇਖਾ ਤੋਂ ਹੇਠਾਂ (SC/ST/BPL) ਵਾਲੇ ਲੜਕਿਆਂ ਨੂੰ ਦਿੱਤੀਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਵਰਦੀਆਂ ਸਵੈ-ਸਹਾਇਤਾ ਸਮੂਹਾਂ (Self Help Groups) ਰਾਹੀਂ ਪੀ.ਐਸ.ਆਰ.ਐਲ.ਐਮ. (PSRLM) ਪ੍ਰੋਜੈਕਟ ਤਹਿਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪ੍ਰੋਜੈਕਟ ਲਈ 30% ਐਡਵਾਂਸ ਅਦਾਇਗੀ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਦੀ ਸੂਚੀ ਜਿਲ੍ਹਾਵਾਰ ਜਾਰੀ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਮੋਹਾਲੀ, ਮੁਕਤਸਰ, ਨਵਾਂਸ਼ਹਿਰ, ਪਠਾਨਕੋਟ, ਪਟਿਆਲਾ, ਰੂਪਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ ਸਾਰੇ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਰਾਸ਼ੀ ਤੁਰੰਤ ਸਵੈ-ਸਹਾਇਤਾ ਸਮੂਹਾਂ ਨੂੰ ਜਾਰੀ ਕਰਨ ਅਤੇ ਵਰਦੀਆਂ ਦੀ ਵੰਡ ਨੂੰ ਯਕੀਨੀ ਬਣਾਉਣ। ਬਾਕੀ ਰਹਿੰਦੀ ਰਾਸ਼ੀ ਸੈਸ਼ਨ 2025-26 ਦੌਰਾਨ ਜਾਰੀ ਕੀਤੀ ਜਾਵੇਗੀ।

ਇਸ ਯੋਜਨਾ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਸਕੂਲ ਵਿੱਚ ਇਕਸਾਰਤਾ ਬਣਾਈ ਰੱਖਣ ਵਿੱਚ ਮਦਦ ਮਿਲੇਗੀ।

💐🌿Follow us for latest updates 👇👇👇

Featured post

PATIALA MUNICIPAL CORPORATION JOBS 2025: ਮਿਉਂਸੀਪਲ ਕਾਰਪੋਰੇਸ਼ਨ ਵੱਲੋਂ Dog Catcher/ Sweeper ਸਮੇਤ ਵੱਖ ਵੱਖ ਅਸਾਮੀਆਂ ਤੇ ਭਰਤੀ

Municipal Corporation Patiala Recruitment 2025 - Apply for Veterinary, Paravet, Sweeper Jobs Municipal Corpora...

RECENT UPDATES

Trends