*ਪੈਨਸ਼ਨਰਾਂ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ*
ਨਵਾਂ ਸ਼ਹਿਰ 28 ਮਾਰਚ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਪੇਸ਼ ਕਰਨ ਬਾਅਦ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ 'ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਦਫਤਰ ਨਵਾਂ ਸ਼ਹਿਰ ਸਾਹਮਣੇ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਤਹਿਸੀਲ ਪ੍ਰਧਾਨ ਕਰਨੈਲ ਸਿੰਘ ਰਾਹੋਂ ਅਤੇ ਵਿੱਤ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਜਨਵਰੀ 2016 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਦੇ ਰਹਿੰਦੇ ਬਕਾਏ ਯਕਮੁਸ਼ਤ ਦੇਣ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ ਕੋਈ ਵੀ ਵਿਵਸਥਾ ਨਹੀਂ ਕੀਤੀ। ਬਹੁਤ ਸਾਰੇ ਪੈਨਸ਼ਨਰ ਬਕਾਏ ਉਡੀਕਦੇ ਇਸ ਦੁਨੀਆਂ ਤੋਂ ਵਿਦਾ ਹੋ ਚੁੱਕੇ ਹਨ, ਪਰ ਇਸ ਝੂਠੇ ਇਨਕਲਾਬੀਆਂ ਦੀ ਬੇਸ਼ਰਮ ਸਰਕਾਰ ਨੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਨੂੰ ਮਿੱਟੀ ਘੱਟੇ ਰੋਲ ਦਿੱਤਾ ਹੈ। ਉਹਨਾਂ ਇਸ ਬਜਟ ਨੂੰ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਗਰਦਾਨਦਿਆਂ ਇਸ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।
ਇਸ ਸਮੇਂ ਰਾਮ ਲੁਭਾਇਆ, ਮੋਹਨ ਸਿੰਘ ਪੂਨੀਆਂ, ਜਸਵੀਰ ਸਿੰਘ ਮੋਰੋਂ, ਰੇਸ਼ਮ ਲਾਲ, ਗੁਰਦਿਆਲ ਸਿੰਘ, ਜਸਬੀਰ ਸਿੰਘ ਮੰਗੂਵਾਲ, ਅਵਤਾਰ ਸਿੰਘ, ਹਰਦਿਆਲ ਸਿੰਘ, ਜਰਨੈਲ ਸਿੰਘ, ਦੇਸਰਾਜ ਬੱਜੋਂ, ਕੁਲਦੀਪ ਸਿੰਘ ਦੌੜਕਾ ਆਦਿ ਹਾਜ਼ਰ ਸਨ।