## ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਅਮਰਪਾਲ ਸਿੰਘ ਨਿਯੁਕਤ
**ਚੰਡੀਗੜ੍ਹ, 5 ਮਾਰਚ 2025:( ਜਾਬਸ ਆਫ ਟੁਡੇ)ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਅਮਰਪਾਲ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਅਮੈਂਡਮੈਂਟ) ਐਕਟ, 2017 ਦੇ ਤਹਿਤ ਕੀਤੀ ਗਈ ਹੈ।
ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ, ਅਮਰਪਾਲ ਸਿੰਘ ਦੀ ਨਿਯੁਕਤੀ 66 ਸਾਲ ਦੀ ਉਮਰ ਤੱਕ ਜਾਂ 3 ਸਾਲ ਦੇ ਸਮੇਂ ਲਈ (ਜੋ ਵੀ ਪਹਿਲਾਂ ਹੋਵੇ) ਕੀਤੀ ਗਈ ਹੈ। ਇਸ ਤੋਂ ਇਲਾਵਾ, ਉਹਨਾਂ ਦੀਆਂ ਟਰਮਜ਼ ਅਤੇ ਕੰਡੀਸ਼ਨਜ਼ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ।
ਅਨਿੰਦਿਤਾ ਮਿਤਰਾ, ਆਈ.ਏ.ਐਸ., ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਨੇ ਇਸ ਨਿਯੁਕਤੀ ਦਾ ਐਲਾਨ ਕੀਤਾ।
ਅਮਰਪਾਲ ਸਿੰਘ ਦੀ ਨਿਯੁਕਤੀ ਨਾਲ, ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਦੀ ਉਮੀਦ ਕੀਤੀ ਜਾ ਰਹੀ ਹੈ।