ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ 'ਚ ਸੁਧਾਰ ਲਈ ਵੱਡਾ ਕਦਮ, ਮੰਤਰੀ ਹਰਜੋਤ ਬੈਂਸ ਨੇ ਦਿੱਤੇ ਸਖ਼ਤ ਹੁਕਮ
ਚੰਡੀਗੜ੍ਹ 10 ਮਾਰਚ ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਨੂੰ ਰੋਜ਼ਾਨਾ ਦੋ ਘੰਟੇ (ਸਵੇਰੇ 9 ਤੋਂ 11 ਵਜੇ ਤੱਕ) ਫੀਲਡ ਵਿੱਚ ਜਾ ਕੇ ਸਕੂਲਾਂ ਦਾ ਨਿਰੀਖਣ ਕਰਨ ਅਤੇ ਡਾਟਾ-ਅਧਾਰਿਤ ਕਾਰਜ ਯੋਜਨਾਵਾਂ ਜਮ੍ਹਾਂ ਕਰਾਉਣ ਦੇ ਸਖ਼ਤ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਮਹੀਨੇ ਡੀ.ਈ.ਓਜ਼ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ।
ਇਹ ਜਾਣਕਾਰੀ ਦਪਿੰਦਰ ਸਿੰਘ ਵਿਰਕ ਨੇ ਆਪਣੇ ਟਵਿੱਟਰ ਅਕਾਊਂਟ (@Dapindr) 'ਤੇ ਸਾਂਝੀ ਕੀਤੀ, ਜਿਸ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੀਟਵੀਟ ਕੀਤਾ। ਪੋਸਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।