ਪੰਜਵੀਂ ਜਮਾਤ ਦੇ ਆਨਲਾਈਨ ਅੰਕ ਅਪਲੋਡ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਜਾਵੇ - ਪੰਨੂ , ਲਹੌਰੀਆ
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ
ਐਸ.ਸੀ.ਆਰ.ਟੀ ਪੰਜਾਬ ਵਲੋਂ ਲਈ ਗਈ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚ ਈ ਪੰਜਾਬ ਵੈੱਬਸਾਈਟ ਠੀਕ ਨਾ ਚੱਲਣ ਕਾਰਨ ਅਧਿਆਪਕ ਵਰਗ ਡਾਢਾ ਪ੍ਰੇਸ਼ਾਨੀ ਵਿੱਚ ਫਸਿਆ ਹੋਇਆ ਹੈ। ਈ ਪੰਜਾਬ ਵੈੱਬਸਾਈਟ ਤੇ ਅੰਕ ਅਪਲੋਡ ਕਰਨ ਲਈ ਅਧਿਆਪਕ ਵਲੋਂ ਵਾਰ ਵਾਰ ਕੋਸ਼ਿਸ਼ ਕਰਨ ਤੇ ਤਕਨੀਕੀ ਨੁਕਸ ਕਾਰਨ ਅੰਕ ਅਪਲੋਡ ਨਹੀਂ ਹੋ ਰਹੇ।ਪਿਛਲੇ ਕੁਝ ਦਿਨਾਂ ਤੋਂ ਈ ਪੰਜਾਬ ਵੈੱਬਸਾਈਟ ਮੇਨਟੀਨੈਂਸ ਤੇ ਹੋਣ ਕਾਰਨ ਅੰਕ ਅਪਲੋਡ ਨਾ ਹੋਣ ਕਾਰਨ ਅਧਿਆਪਕਾਂ ਵਲੋਂ ਕਾਫੀ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿਉਂਕਿ ਐਸ ਸੀ ਆਰ ਟੀ ਪੰਜਾਬ ਵਲੋਂ ਅੰਕ ਅਪਲੋਡ ਕਰਨ ਦੀ ਤਾਰੀਖ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਸਬੰਧੀ ਹੰਗਾਮੀ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਬਿਆਨ ਜਾਰੀ ਕਰਦਿਆਂ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੇ ਪ੍ਰਧਾਨ ਹਰਜਿੰਦਰਪਾਲ ਸਿੰਘ ਪੰvbਨੂ ਅਤੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਕੋਲੋਂ ਇਸ ਮਾਮਲੇ ਵਿੱਚ ਦਖਲ ਦੇਣ ਪੁਰਜ਼ੋਰ ਮੰਗ ਕੀਤੀ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ , ਦਲਜੀਤ ਸਿੰਘ ਲਹੌਰੀਆ, ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।