ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਮਾਰਚ 2025 ਨੂੰ ਚੰਡੀਗੜ੍ਹ ਵਿਖੇ
ਚੰਡੀਗੜ੍ਹ, 11 ਮਾਰਚ 2025: ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਜਾਰੀ ਇੱਕ ਸੂਚਨਾ ਅਨੁਸਾਰ, ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 13 ਮਾਰਚ 2025 ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ।
ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਜਾਰੀ ਇਸ ਸੂਚਨਾ ਵਿੱਚ ਮੁੱਖ ਮੰਤਰੀ, ਸਮੂਹ ਕੈਬਨਿਟ ਮੰਤਰੀ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੀ ਬੇਨਤੀ ਕੀਤੀ ਗਈ ਹੈ।
ਇਸ ਤੋਂ ਇਲਾਵਾ, ਸਮੂਹ ਵਿਸ਼ੇਸ਼ ਮੁੱਖ ਸਕੱਤਰ/ਵਧੀਕ ਮੁੱਖ ਸਕੱਤਰ/ਵਿੱਤੀ ਕਮਿਸ਼ਨਰ/ਪ੍ਰਮੁੱਖ ਸਕੱਤਰ/ਸਕੱਤਰ, ਪੰਜਾਬ ਸਰਕਾਰ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਉਤਾਰਾ ਭੇਜਿਆ ਗਿਆ ਹੈ। ਪ੍ਰਮੁੱਖ ਸਕੱਤਰ, ਵਿੱਤ ਨੂੰ ਵੀ ਮੀਟਿੰਗ ਵਿੱਚ ਹਾਜ਼ਰ ਹੋਣ ਦੀ ਕਿਰਪਾਲਤਾ ਕਰਨ ਲਈ ਕਿਹਾ ਗਿਆ ਹੈ।
ਇਹ ਮੀਟਿੰਗ ਪੰਜਾਬ ਸਰਕਾਰ ਦੇ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਅਤੇ ਫੈਸਲੇ ਲੈਣ ਲਈ ਕੀਤੀ ਜਾ ਰਹੀ ਹੈ। ਮੀਟਿੰਗ ਦੇ ਅਜੰਡੇ ਵਿੱਚ ਸ਼ਾਮਲ ਮੁੱਦਿਆਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਉਮੀਦ ਹੈ ਕਿ ਇਹ ਮੀਟਿੰਗ ਪੰਜਾਬ ਦੇ ਬਜਟ ਸੈਸ਼ਨ, ਅਤੇ ਲੋਕਾਂ ਦੀ ਭਲਾਈ ਲਈ ਅਹਿਮ ਸਾਬਤ ਹੋਵੇਗੀ।