ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਜਾਤੀ ਸਰਟੀਫਿਕੇਟ ਦੀ ਵਿਜੀਲੈਂਸ ਜਾਂਚ ਸ਼ੁਰੂ
ਲੁਧਿਆਣਾ 25 ਮਾਰਚ 2025 ( ਜਾਬਸ ਆਫ ਟੁਡੇ) : ਸਿੱਖਿਆ ਵਿਭਾਗ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਂਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਹੈ।
Punjab Board Class 8 Result 2025 Link : Check Your Result soon
ਇਸ ਜਾਂਚ ਦਾ ਆਦੇਸ਼ ਵਿਭਾਗ ਨੂੰ ਸੰਗਰੂਰ ਨਿਵਾਸੀ ਵਿੱਕੀ ਪਹੇਚਾ ਦਾ ਪੱਤਰ ਮਿਲਣ ਤੋਂ ਬਾਅਦ ਦਿੱਤਾ ਗਿਆ ਹੈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਜਾਤੀ ਸਰਟੀਫਿਕੇਟ ਦੀ ਵੈਧਤਾ 'ਤੇ ਸਵਾਲ ਉਠਾਏ ਗਏ ਹਨ। ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਅਧਿਕਾਰੀ ਨੇ ਨੌਕਰੀ ਪ੍ਰਾਪਤ ਕਰਨ ਲਈ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕੀਤਾ ਸੀ।
- PSEB Reschedules Class 10 Exam Due to Technical Issues : ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਪ੍ਰੀਖਿਆ ਕੀਤੀ ਰੱਦ
ਵਿਭਾਗ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਵਿਜੀਲੈਂਸ ਸੈੱਲ ਨੂੰ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ। ਵਿਜੀਲੈਂਸ ਸੈੱਲ ਨੂੰ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
- Punjab Board Class 5th Result 2025 Link : Check Your Result soon
ਦੱਸਿਆ ਜਾ ਰਿਹਾ ਹੈ ਇਸ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਜਾਤੀ ਸਰਟੀਫਿਕੇਟ ਪਤੀ ਦੇ ਨਾਮ ਨਾਲ ਬਣਾਇਆ ਗਿਆ ਹੈ ਜਦੋਂਕਿ ਜਾਤੀ ਸਰਟੀਫਿਕੇਟ ਜਨਮ ਨਾਲ ਸਬੰਧਤ ਹੁੰਦਾ ਹੈ, ਜੋ ਕਿ ਪਿਤਾ ਦੇ ਨਾਮ ਨਾਲ ਬਣਾਇਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਟੀਫਿਕੇਟ ਵਿੱਚ ਹੋਰ ਵੀ ਉਣਤਾਈਆਂ ਹਨ ਜੋ ਕਿ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੀਆਂ।
ਜ਼ਿਲ੍ਹਾ ਸਿੱਖਿਆ ਅਫਸਰ ਨੇ ਇੱਕ ਅਖਬਾਰ ਨੂੰ ਦਿਤੇ ਬਿਆਨ ਵਿੱਚ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਮਾਮਲੇ ਦੀ ਜਾਂਚ ਕੀਤੀ ਗਈ ਸੀ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਤੋਂ ਬਾਅਦ ਉਸਨੂੰ ਕਲੀਨ ਚਿੱਟ ਮਿਲੀ ਸੀ। ਡੀਈਓ ਨੇ ਅੱਗੇ ਕਿਹਾ, "ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਮੈਂ ਨਿਰਧਾਰਤ ਗ੍ਰਾਂਟਾਂ ਤੋਂ ਵੱਧ ਪ੍ਰਾਪਤ ਕਰਕੇ ਅਤੇ ਵਿਦਿਆਰਥੀਆਂ ਦੇ ਵੱਧ ਦਾਖਲੇ ਦਿਖਾ ਕੇ ਪ੍ਰਾਇਮਰੀ ਸਕੂਲਾਂ ਵਿੱਚ ਘਪਲੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਸੀ। ਹਾਲਾਂਕਿ ਮੈਨੂੰ ਹਾਲ ਹੀ ਵਿੱਚ ਦਰਜ ਕੀਤੀ ਗਈ ਕਿਸੇ ਸ਼ਿਕਾਇਤ ਬਾਰੇ ਵੀ ਪਤਾ ਨਹੀਂ ਹੈ, ਕਿਉਂਕਿ ਮੈਂ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਨਹੀਂ ਹਾਂ, ਕੋਈ ਵੀ ਵਿਭਾਗ ਜਾਂਚ ਕਰਵਾ ਸਕਦਾ ਹੈ ਅਤੇ ਮੈਂ ਪੂਰੀ ਤਰ੍ਹਾਂ ਤਾਲਮੇਲ ਕਰਾਂਗੀ।"