ਪੰਜਾਬ ਸਰਕਾਰ ਵੱਲੋਂ ਡੀ.ਡੀ.ਓ. ਪਾਵਰਾਂ ਵਿੱਚ ਵਾਧਾ
ਚੰਡੀਗੜ੍ਹ 31 ਮਾਰਚ 2026( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਲ 2024-25 ਦੌਰਾਨ ਜਾਰੀ ਕੀਤੀਆਂ ਗਈਆਂ ਡਰਾਇੰਗ ਐਂਡ ਡਿਸਬਰਸਿੰਗ ਅਫਸਰਾਂ (ਡੀ.ਡੀ.ਓ.) ਦੀਆਂ ਪਾਵਰਾਂ ਵਿੱਚ ਵਿੱਤੀ ਸਾਲ 2025-26 ਲਈ ਵਾਧਾ ਕਰ ਦਿੱਤਾ ਹੈ। ਇਹ ਵਾਧਾ 1 ਅਪ੍ਰੈਲ, 2025 ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ।
ਵਿੱਤ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਹਰ ਸਾਲ ਸਰਕਾਰੀ ਖਰਚਿਆਂ ਨੂੰ ਚਲਾਉਣ ਲਈ ਵਿਭਾਗਾਂ ਵੱਲੋਂ ਡੀ.ਡੀ.ਓ. ਪਾਵਰਾਂ ਜਾਰੀ ਕਰਵਾਉਣ ਦੀ ਪ੍ਰਕਿਰਿਆ ਵਿੱਚ ਸਮਾਂ ਲੱਗਦਾ ਹੈ। ਇਸ ਦੇਰੀ ਨੂੰ ਰੋਕਣ ਲਈ ਵਿੱਤ ਵਿਭਾਗ ਨੇ ਇਹ ਫੈਸਲਾ ਲਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ ਡੀ.ਡੀ.ਓ. ਪਾਵਰਾਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੀਆਂ ਪਾਵਰਾਂ ਨੂੰ ਅਗਲੇ ਵਿੱਤੀ ਸਾਲ ਲਈ ਵੀ ਵਧਾ ਦਿੱਤਾ ਜਾਵੇਗਾ।