ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੁਅੱਤਲ
ਚੰਡੀਗੜ੍ਹ, 25 ਮਾਰਚ 2025 ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਦੇ ਦੋਸ਼ ਹੇਠ ਫਾਜ਼ਿਲਕਾ ਦੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਪੰਕਜ ਅੰਗੀ, ਪੀ.ਈ.ਐਸ. ਗਰੁੱਪ-ਏ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ੍ਰੀ ਪੰਕਜ ਅੰਗੀ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਤਹਿਤ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈਡ ਕੁਆਰਟਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਨਿਯੁਕਤ ਕੀਤਾ ਗਿਆ ਹੈ।
Also Read
ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਇਹ ਹੁਕਮ ਤੁਰੰਤ ਲਾਗੂ ਹੋਣਗੇ।
- PSEB Reschedules Class 10 Exam Due to Technical Issues : ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਪ੍ਰੀਖਿਆ ਕੀਤੀ ਰੱਦ
- Punjab Board Class 5th Result 2025 Link : Check Your Result soon
ਜਾਰੀ ਕੀਤੇ ਗਏ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ," ਪੰਕਜ ਅੰਗੀ ਡਿਪਟੀ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਫਾਜ਼ਿਲਕਾ, ਪੀ.ਈ.ਐਸ. ਗਰੁੱਪ-ਏ ਨੂੰ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਉਸ ਦਾ ਹੈਡ ਕੁਆਰਟਰ ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਨਿਯੁਕਤ ਕੀਤਾ ਜਾਂਦਾ ਹੈ।"
ਇਹ ਹੁਕਮ ਅਨਿੰਦਿਤਾ ਮਿਤਰਾ, ਆਈ.ਏ.ਐਸ., ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।