E PUNJAB PORTAL: ਈ-ਪੰਜਾਬ ਪੋਰਟਲ 1 ਅਪ੍ਰੈਲ ਤੋਂ 3 ਅਪ੍ਰੈਲ ਤੱਕ ਬੰਦ ਰਹੇਗਾ

 ਈ-ਪੰਜਾਬ ਪੋਰਟਲ 1 ਅਪ੍ਰੈਲ ਤੋਂ 3 ਅਪ੍ਰੈਲ ਤੱਕ ਬੰਦ ਰਹੇਗਾ

ਮੁਹਾਲੀ 31 ਮਾਰਚ 2025( ਜਾਬਸ ਆਫ ਟੁਡੇ) : ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸੂਬੇ ਦੇ ਸਾਰੇ ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਈ-ਪੰਜਾਬ ਪੋਰਟਲ 1 ਅਪ੍ਰੈਲ 2025 ਤੋਂ ਲੈ ਕੇ 3 ਅਪ੍ਰੈਲ 2025 ਤੱਕ ਆਰਜ਼ੀ ਤੌਰ 'ਤੇ ਬੰਦ ਰਹੇਗਾ।



ਵਿਭਾਗ ਵੱਲੋਂ ਜਾਰੀ ਇੱਕ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਪੋਰਟਲ 'ਤੇ ਨਵੇਂ ਸੈਸ਼ਨ ਨਾਲ ਸਬੰਧਤ ਤਬਦੀਲੀਆਂ ਕਰਨ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਪੰਜਾਬ ਪੋਰਟਲ ਨਾਲ ਸਬੰਧਤ ਆਪਣੇ ਕੰਮ ਇਸ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਨ ਦੀ ਸਲਾਹ ਦਿੱਤੀ ਗਈ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ https://www.epunjabschool.gov.in/ 'ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends