Existence of NON-SOE schools threatened! : ਸਿੱਖਿਆ ਮੰਤਰੀ ਵੱਲੋਂ ਨਾਨ ਐਮੀਨੈਂਸ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਨਵੇਂ ਹੁਕਮ
ਚੰਡੀਗੜ੍ਹ, 25 ਮਾਰਚ ( ਜਾਬਸ ਆਫ ਟੁਡੇ) ਪੰਜਾਬ ਦੇ ਸਕੂਲ ਆਫ਼ ਐਮੀਨੈਂਸ (SOE) ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਨਵਾਂ ਵਿਵਾਦ ਸਾਹਮਣੇ ਆਇਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ ਐਮੀਨੈਂਸ ਸਕੂਲਾਂ ਦੀ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।
ਦਰਅਸਲ, ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ 24 ਮਾਰਚ 2025 ਨੂੰ ਜਾਰੀ ਪੱਤਰ ਅਨੁਸਾਰ, SOE ਸਕੂਲਾਂ ਵਿੱਚ ਛੇਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਗੈਰ-SOE ਵਿਦਿਆਰਥੀਆਂ ਦੇ ਦਾਖਲੇ ਘੱਟ ਤੋਂ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦਾ ਮਕਸਦ SOE ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਹਨਾਂ ਦੀ ਗੁਣਵੱਤਾ ਵਧਾਉਣਾ ਦੱਸਿਆ ਗਿਆ ਹੈ।
ਕੀ ਕਿਹਾ ਗਿਆ ਹੁਕਮਾਂ ਵਿੱਚ?
ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ," ਮਾਨਯੋਗ ਸਿੱਖਿਆ ਮੰਤਰੀ ਜੀ ਵੱਲੋ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ non-SOE ਵਿਦਿਆਰਥੀਆਂ ਦੇ ਛੇਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਘੱਟ ਤੋਂ ਘੱਟ ਦਾਖਲੇ ਕੀਤੇ ਜਾਣ ਤਾਂ ਜੋ SOE ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਉਹਨਾਂ ਦੀ ਗੁਣਵੱਤਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਸਕੇ। ( ਜਾਬਸ ਆਫ ਟੁਡੇ)
- JNV ADMISSION CLASS 6 RESULT LINK 2025 : ਦਾਖਲਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ
- JNV CLASS 9 RESULT LINK 2025 : ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ
ਇਹ ਵੀ ਹਦਾਇਤ ਕੀਤੀ ਗਈ ਹੈ ਕਿ non-SOE ਵਿਦਿਆਰਥੀਆਂ ਨੂੰ ਨੇੜੇ ਦੇ non-SOE ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਉਹਨਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਗੱਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਏ। ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈ.ਸਿ) ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਪਰੋਕਤ ਸੰਬੰਧੀ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।"
- 3704 Master Cadre Selected candidates list out : Download here
- SOE RECRUITMENT / Transfer vacancy List 2025 out download here