ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ ਮਹੱਲਾ: 13 ਤੋਂ 15 ਮਾਰਚ ਤੱਕ ਸਕੂਲਾਂ 'ਚ ਛੁੱਟੀ ਦਾ ਐਲਾਨ
ਰੂਪਨਗਰ, 12 ਮਾਰਚ 2025 ( ਜਾਬਸ ਆਫ ਟੁਡੇ) ਜਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ 13 ਤੋਂ 15 ਮਾਰਚ 2025 ਤੱਕ ਮਨਾਏ ਜਾ ਰਹੇ ਹੋਲਾ ਮਹੱਲਾ ਦੇ ਮੱਦੇਨਜ਼ਰ ਅਹਿਮ ਫੈਸਲਾ ਲਿਆ ਹੈ। ਇਸ ਤਹਿਤ ਆਨੰਦਪੁਰ ਸਾਹਿਬ ਬਲਾਕ ਵਿੱਚ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ (ਜਿੱਥੇ ਇਮਤਿਹਾਨ ਨਹੀਂ ਚੱਲ ਰਹੇ) ਵਿੱਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
PUNJAB BOARD CLASS 12 HISTORY (ਇਤਿਹਾਸ) GUESS PAPER 2025 | SET 1: DOWNLOAD HERE ______________ TOP 85 MCQS CLASS 12 HISTORY ______________ SET 2 : HISTORY ONE MARKS QUESTIONS ANSWERS ______________ SET 3 , One Marks GUESS QUESTION |
ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ/ਪ੍ਰਾਇਮਰੀ), ਰੂਪਨਗਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਪਹੁੰਚਦੇ ਹਨ। ਇਸ ਸਮੇਂ ਦੌਰਾਨ ਟ੍ਰੈਫਿਕ ਸਮੱਸਿਆ ਅਤੇ ਸ਼ਰਧਾਲੂਆਂ ਦੀ ਆਮਦ ਜ਼ਿਆਦਾ ਹੋਣ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।
- Punjab Board Class 8 Result 2025 – Check all details PSEB 8th Result Online @ pseb.ac.in
- PUNJAB BOARD CLASS 12 COMPUTER SCIENCE QUESTION PAPER ANSWER KEY 2025
ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹਾ ਸਿੱਖਿਆ ਅਫਸਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਕਿਸੇ ਵਿਦਿਆਰਥੀ ਨੂੰ ਇਮਤਿਹਾਨ ਲਈ ਜਾਣ ਵਿੱਚ ਜਾਂ ਕੋਈ ਹੋਰ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਜਿਲ੍ਹਾ ਮੈਜਿਸਟਰੇਟ ਨੂੰ ਸੂਚਿਤ ਕਰਨਗੇ।
ਇਸ ਸਬੰਧੀ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ, ਰੂਪਨਗਰ, ਉਪ ਮੰਡਲ ਮੈਜਿਸਟਰੇਟ-ਕਮ-ਮੇਲਾ ਅਫਸਰ, ਸ੍ਰੀ ਆਨੰਦਪੁਰ ਸਾਹਿਬ, ਜਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ/ਸੈਕੰਡਰੀ), ਰੂਪਨਗਰ ਅਤੇ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ ਨੂੰ ਵੀ ਭੇਜੀ ਗਈ ਹੈ।
ਇਹ ਛੁੱਟੀ ਸਿਰਫ ਆਨੰਦਪੁਰ ਸਾਹਿਬ ਬਲਾਕ ਦੇ ਵਿਦਿਅਕ ਅਦਾਰਿਆਂ ਲਈ ਹੈ ਅਤੇ ਜਿੱਥੇ ਇਮਤਿਹਾਨ ਚੱਲ ਰਹੇ ਹਨ, ਉੱਥੇ ਸਕੂਲ ਖੁੱਲ੍ਹੇ ਰਹਿਣਗੇ।