HOLIDAY ON MARCH 4 : ਡਿਪਟੀ ਕਮਿਸ਼ਨਰ ਵੱਲੋਂ 4 ਮਾਰਚ ਨੂੰ ਛੁੱਟੀ ਘੋਸ਼ਿਤ
ਗੁਰਦਾਸਪੁਰ, 3 ਮਾਰਚ 2025
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ 4 ਮਾਰਚ 2025 ਨੂੰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੇ ਸਬੰਧ ਵਿੱਚ ਸਥਾਨਕ ਛੁੱਟੀ ਹੋਵੇਗੀ।
ਇਹ ਛੁੱਟੀ ਡੇਰਾ ਬਾਬਾ ਨਾਨਕ ਉਪ-ਮੰਡਲ ਦੇ ਸਾਰੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਲਾਗੂ ਹੋਵੇਗੀ। ਇਸ ਦਿਨ ਸ੍ਰੀ ਚੋਲਾ ਸਾਹਿਬ ਜੀ ਦਾ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਦੂਰ-ਦੁਰਾਡੇ ਤੋਂ ਸੰਗਤਾਂ ਦਰਸ਼ਨਾਂ ਲਈ ਆਉਂਦੀਆਂ ਹਨ।
ਹਾਲਾਂਕਿ, ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆਵਾਂ ਜਿਵੇਂ ਕਿ ਕਾਰਪੋਰੇਸ਼ਨਾਂ, ਬੋਰਡਾਂ, ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਦੁਆਰਾ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਆਮ ਵਾਂਗ ਹੀ ਜਾਰੀ ਰਹਿਣਗੀਆਂ।