ਡਿਬਰੂਗੜ੍ਹ ਜੇਲ੍ਹ ਤੋਂ ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਲੱਗਾ NSA ਹਟਾਇਆ ਗਿਆ
ਚੰਡੀਗੜ੍ਹ, 16 ਮਾਰਚ 2025
ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ ਸਮੇਤ ਦੋ ਹੋਰਾਂ ਨੂੰ ਛੱਡ ਕੇ ਬਾਕੀ ਸਭ 'ਤੇ ਲੱਗਾ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਹਟਾ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਵਿੱਚ ਸਿਆਸੀ ਗਰਮਾ-ਗਰਮੀ ਵਧ ਗਈ ਹੈ।
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਪਪਲਪ੍ਰੀਤ ਸਿੰਘ 'ਤੇ NSA ਜਾਰੀ ਰਹੇਗਾ। ਜਿਨ੍ਹਾਂ ਸਿੱਖ ਕੈਦੀਆਂ 'ਤੇ NSA ਹਟਾਇਆ ਗਿਆ ਹੈ, ਉਨ੍ਹਾਂ ਨੂੰ ਹੁਣ ਪੰਜਾਬ ਸ਼ਿਫਟ ਕੀਤਾ ਜਾਵੇਗਾ। ਪੰਜਾਬ ਪੁਲਿਸ ਕੈਦੀਆਂ ਨੂੰ ਵਾਪਸ ਲਿਆਉਣ ਲਈ ਅਸਾਮ ਲਈ ਰਵਾਨਾ ਹੋ ਗਈ ਹੈ।