ਪੰਜਾਬ ਸਰਕਾਰ ਨੇ ਅੱਜ ਪਾਸ ਕੀਤਾ ਬਜਟ, ਕੀਤੇ ਵੱਡੇ ਐਲਾਨ
ਚੰਡੀਗੜ੍ਹ 26 ਮਾਰਚ 2025( ਜਾਬਸ ਆਫ ਟੁਡੇ) ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਸਾਲ 2025 ਲਈ ਆਪਣਾ ਬਜਟ ਪਾਸ ਕਰ ਦਿੱਤਾ ਹੈ। ਇਸ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਗਏ ਹਨ, ਜਿਨ੍ਹਾਂ ਦਾ ਸਿੱਧਾ ਅਸਰ ਸੂਬੇ ਦੇ ਲੋਕਾਂ 'ਤੇ ਪਵੇਗਾ।
ਬਜਟ ਵਿੱਚ ਮੁੱਖ ਤੌਰ 'ਤੇ ਸਿਹਤ, ਸਿੱਖਿਆ, ਅਤੇ ਬੁਨਿਆਦੀ ਢਾਂਚੇ 'ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰ ਨੇ ਕੈਸ਼ਲੈੱਸ ਇਲਾਜ ਲਈ ਬੀਮੇ ਦੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, "ਰੰਗਲਾ ਪੰਜਾਬ ਸਕੀਮ" ਲਈ 585 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸਦਾ ਉਦੇਸ਼ ਸੂਬੇ ਨੂੰ ਹੋਰ ਸੁੰਦਰ ਬਣਾਉਣਾ ਹੈ।
ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ "CM ਸਟ੍ਰੀਟ ਲਾਈਟ ਯੋਜਨਾ" ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੂਬੇ ਭਰ ਵਿੱਚ ਢਾਈ ਲੱਖ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ 3 ਹਜ਼ਾਰ ਇਨਡੋਰ ਸਟੇਡੀਅਮ ਬਣਾਏ ਜਾਣਗੇ।
ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਨੇ ਅਗਲੇ ਸਾਲ 150 ਕਰੋੜ ਰੁਪਏ ਖਰਚ ਕੇ ਡਰੱਗ ਜਨਗਣਨਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਹਰ ਵਿਧਾਨ ਸਭਾ ਖੇਤਰ ਨੂੰ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦਿੱਤੇ ਜਾਣਗੇ।
ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ 250 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਜੇਲ੍ਹਾਂ ਦੀ ਸੁਰੱਖਿਆ ਨੂੰ ਵਧਾਉਣ ਲਈ AI ਆਧਾਰਿਤ CCTV ਕੈਮਰੇ ਲਗਾਏ ਜਾਣਗੇ।
ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੇ 406 ਸਰਕਾਰੀ ਸੇਵਾਵਾਂ ਨੂੰ ਹੁਣ 120 ਰੁਪਏ ਦੀ ਥਾਂ ਸਿਰਫ 50 ਰੁਪਏ ਵਿੱਚ ਉਪਲਬਧ ਕਰਵਾਉਣ ਦਾ ਐਲਾਨ ਕੀਤਾ ਹੈ।
PUNJAB BUDGET 2025 PDF DOWNLOAD HERE