**ਪੰਜਾਬ ਸਰਕਾਰ ਵੱਲੋਂ ਸੇਵਾ ਪੱਤਰੀ ਦੀ ਕਾਪੀ ਉਪਲਬਧ ਕਰਵਾਉਣ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ**
**ਚੰਡੀਗੜ੍ਹ, 26 ਮਾਰਚ (ਜਾਬਸ ਆਫ ਟੁਡੇ) ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਅਨੁਸਾਰ ਸਾਰੇ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਹੁਣ ਸਾਲ ਵਿੱਚ ਇੱਕ ਵਾਰ ਆਪਣੀ ਸੇਵਾ ਪੱਤਰੀ ਦੀ ਸਰਟੀਫਾਈਡ ਕਾਪੀ ਪ੍ਰਾਪਤ ਕਰ ਸਕਦੇ ਹਨ।
ਇਸ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਕਰਮਚਾਰੀ ਆਪਣੀ ਨਿੱਜੀ ਰਿਕਾਰਡ ਲਈ ਪੰਜ ਰੁਪਏ ਪ੍ਰਤੀ ਪੇਜ ਦੇ ਹਿਸਾਬ ਨਾਲ ਇਹ ਕਾਪੀ ਪ੍ਰਾਪਤ ਕਰ ਸਕਦੇ ਹਨ। ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਲਈ, ਸੇਵਾ ਪੱਤਰੀ ਦੀ ਸਰਟੀਫਾਈਡ ਕਾਪੀ ਪ੍ਰਾਪਤ ਕਰਨ ਲਈ ਕੁੱਲ ਫੀਸ 200 ਰੁਪਏ ਹੋਵੇਗੀ।
ਇਹ ਕਦਮ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਸੇਵਾ ਰਿਕਾਰਡ ਤੱਕ ਆਸਾਨੀ ਨਾਲ ਪਹੁੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਸ ਨੋਟੀਫਿਕੇਸ਼ਨ ਨਾਲ ਕਰਮਚਾਰੀਆਂ ਨੂੰ ਆਪਣੀ ਸੇਵਾ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ।
ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।