ਪੈਨਸ਼ਨਰਾਂ ਦੇ ਬਕਾਏ ਯਕਮੁਸ਼ਤ ਦੇਣ ਦੀ ਕੀਤੀ ਮੰਗ

 *ਪੈਨਸ਼ਨਰਾਂ ਦੇ ਬਕਾਏ ਯਕਮੁਸ਼ਤ ਦੇਣ ਦੀ ਕੀਤੀ ਮੰਗ*


*ਸਰਕਾਰ ਸਿੱਖਿਆ ਕ੍ਰਾਂਤੀ ਦਾ ਪਾਖੰਡ ਕਰਕੇ ਜਨਤਕ ਸਿੱਖਿਆ ਦਾ ਘਾਣ ਕਰ ਰਹੀ ਹੈ*


 *ਸਿੱਖਿਆ ਮੰਤਰੀ ਅਤੇ ਜੌੜਾ ਮਾਜਰਾ ਵੱਲੋਂ ਅਧਿਆਪਕ ਵਿਰੋਧੀ ਦਿੱਤੇ ਬਿਆਨਾਂ ਦੀ ਨਿਖੇਧੀ*


ਨਵਾਂ ਸ਼ਹਿਰ 8 ਅਪ੍ਰੈਲ (ਜਾਬਸ  ਆਫ ਟੁਡੇ     ) ਪੰਜਾਬ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਸ਼ਾਮਿਲ ਸਮੂਹ ਸਾਥੀਆਂ ਵੱਲੋਂ ਮਾਸਟਰ ਅਜੀਤ ਸਿੰਘ ਜਗਤਪੁਰ ਦੇ ਸਦੀਵੀ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਅਸੋਕ ਕੁਮਾਰ, ਹਰੀ ਬਿਲਾਸ, ਜਸਵੀਰ ਸਿੰਘ ਮੋਰੋਂ, ਰਾਮ ਪਾਲ, ਰੇਸ਼ਮ ਲਾਲ, ਸੁੱਚਾ ਰਾਮ, ਪ੍ਰਿੰ ਈਸ਼ਵਰ ਚੰਦਰ, ਪ੍ਰਿੰ ਧਰਮ ਪਾਲ, ਹਰਮੇਸ਼ ਲਾਲ ਰਾਣੇਵਾਲ, ਰਾਮ ਲਾਲ, ਸਤੀਸ਼ ਕੁਮਾਰ, ਦੇਸ ਰਾਜ ਬੱਜੋਂ, ਦੀਦਾਰ ਸਿੰਘ, ਹਰਭਜਨ ਸਿੰਘ ਭਾਵੜਾ, ਆਦਿ ਨੇ ਸਰਕਾਰ ਵੱਲੋਂ ਪੈਨਸ਼ਨਰਾਂ ਦੇ ਬਕਾਏ ਲਟਕਾਉਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਮੂਹ ਪੈਨਸ਼ਨਰਾਂ ਦੇ ਬਕਾਏ ਤੁਰੰਤ ਯਕਮੁਸ਼ਤ ਦੇਣ ਦੀ ਮੰਗ ਕੀਤੀ।



             ਆਗੂਆਂ ਨੇ ਸਿੱਖਿਆ ਕ੍ਰਾਂਤੀ ਦੇ ਨਾਂ 'ਤੇ ਪਖੰਡ ਕਰਦਿਆਂ ਕਰੋੜਾਂ ਰੁਪਏ ਦੀ ਬਰਬਾਦੀ ਕਰਕੇ ਜਨਤਕ ਸਿੱਖਿਆ ਨੂੰ ਤਬਾਹ ਕਰਨ, ਸਿੱਖਿਆ ਮੰਤਰੀ ਅਤੇ ਜੌੜਾ ਮਾਜਰਾ ਵੱਲੋਂ ਅਧਿਆਪਕ ਵਿਰੋਧੀ ਦਿੱਤੇ ਬਿਆਨਾਂ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਜਿਲ੍ਹਾ ਬਠਿੰਡਾ ਦੇ ਆਦਰਸ਼ ਸਕੂਲ ਚਾਉਂਕੇ ਦੀ ਭ੍ਰਿਸ਼ਟਾਚਾਰ ਕਰਨ ਵਾਲੀ ਮੈਨੇਜਮੈਂਟ ਖਿਲਾਫ ਸੰਘਰਸ਼ ਕਰਨ ਵਾਲੇ ਅਧਿਆਪਕਾਂ ਅਤੇ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਨੂੰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਕਰਾਰ ਦਿਂਤਾ।ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੀ ਤਰਜ 'ਤੇ ਜੁਲਮ ਖਿਲਾਫ ਲੜਨ ਵਾਲੇ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਬੰਦ ਕਰਨ ਦੇ ਰਸਤੇ ਚਲ ਰਹੀ ਹੈ।

     ਆਗੂਆਂ ਨੇ 01 ਜਨਵਰੀ 2016 ਤੋਂ ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਕੇ 125% ਮਹਿੰਗਾਈ ਭੱਤੇ 'ਤੇ 2.59 ਦਾ ਸਿਫਾਰਿਸ਼ ਕੀਤਾ ਗੁਣਾਂਕ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਜਾਰੀ ਕਰਨ, 20 ਸਾਲ ਦੀ ਸਰਵਿਸ ਬਾਅਦ ਪੂਰੇ ਪੈਨਸ਼ਨਰੀ ਲਾਭ ਜਾਰੀ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੈਡੀਕਲ ਕਲੇਮ ਤੁਰੰਤ ਜਾਰੀ ਕਰਨ ਆਦਿ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ।

          ਜ਼ਿਕਰਯੋਗ ਹੈ ਕਿ ਆਪ ਸਰਕਾਰ ਦੇ ਤਿੰਨ ਸਾਲ ਬੀਤਣ ਉਪਰੰਤ ਵੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਅਗਲੇ ਤਨਖਾਹ ਕਮਿਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਪਿਛਲੇ ਤਨਖਾਹ ਕਮਿਸ਼ਨਾਂ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਅਤੇ ਲਾਭ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਖੋਹ ਲਏ ਹਨ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ਤੇ ਆਉਣ ਲਈ ਮਜਬੂਰ ਹੋ ਰਹੇ ਹਨ।

         ਇਸ ਸਮੇਂ ਹਰਮੇਸ਼ ਸਿੰਘ, ਜਰਨੈਲ ਸਿੰਘ, ਬਖਤਾਵਰ ਸਿੰਘ, ਚੂਹੜ ਸਿੰਘ, ਸੰਤੋਖ ਸਿੰਘ, ਹਰਮੇਸ਼ ਸਿੰਘ, ਜਸਬੀਰ ਸਿੰਘ, ਚਰਨਜੀਤ, ਰਾਵਲ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ, ਸੁਰਜੀਤ ਰਾਮ, ਹਰਬੰਸ ਸਿੰਘ,

 ਧੰਨਾ ਰਾਮ, ਹਰਭਜਨ ਸਿੰਘ, ਵਿਜੇ ਕੁਮਾਰ, ਭਾਗ ਸਿੰਘ ਕਲਸੀ, ਅਵਤਾਰ ਸਿੰਘ, ਮਹਿੰਦਰ ਪਾਲ, ਹਰਦਿਆਲ ਸਿੰਘ, ਹਰਮੇਸ਼ ਲਾਲ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends