ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਪਠਾਨਕੋਟ, 6 ਅਪ੍ਰੈਲ 2025( ਜਾਬਸ ਆਫ ਟੁਡੇ) : ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਇਹ ਐਲਾਨ ਕੀਤਾ ਗਿਆ ਹੈ।
MERITORIOUS/ SCHOOL OF EMINENCE ANSWER KEY 2025 CLASS 11 DOWNLOAD HERE
ਸ਼ੋਭਾ ਯਾਤਰਾ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵੀ ਹਿੱਸਾ ਲੈਣਾ ਸੰਭਵ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸੋਮਵਾਰ, 7 ਅਪ੍ਰੈਲ 2025 ਨੂੰ ਅੱਧੇ ਦਿਨ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।