PSEB ADMISSION LAST DATE 2025 :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਾਖਲੇ ਦੀ ਅੰਤਿਮ ਮਿਤੀ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਾਖਲੇ ਦੀ ਅੰਤਿਮ ਮਿਤੀ ਦਾ ਐਲਾਨ

ਚੰਡੀਗੜ੍ਹ 25 ਅਪ੍ਰੈਲ  2025 ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸੂਬੇ ਦੇ ਸਰਕਾਰੀ, ਏਡਿਡ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਵਿੱਚ ਅਕਾਦਮਿਕ ਸਾਲ 2025-26 ਲਈ 8ਵੀਂ ਅਤੇ 10ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਰੈਗੂਲਰ ਵਿਦਿਆਰਥੀਆਂ ਦੇ ਦਾਖਲੇ ਲਈ ਅੰਤਿਮ ਮਿਤੀ ਤੈਅ ਕਰ ਦਿੱਤੀ ਹੈ।



ਬੋਰਡ ਵੱਲੋਂ ਜਾਰੀ ਕੀਤੇ ਗਏ ਇੱਕ ਪ੍ਰੈੱਸ ਨੋਟ ਅਨੁਸਾਰ, ਸੂਬੇ ਦੇ ਸਮੂਹ ਸਕੂਲ ਮੁਖੀਆਂ ਅਤੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਕਾਦਮਿਕ ਸਾਲ 2025-26 ਲਈ 8ਵੀਂ ਤੋਂ 12 ਵੀਂ ਸ਼੍ਰੇਣੀ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੀ ਆਖਰੀ ਮਿਤੀ 15 ਜੁਲਾਈ 2025 ਨਿਰਧਾਰਿਤ ਕੀਤੀ ਗਈ ਹੈ।


ਇਹ ਜਾਣਕਾਰੀ ਉਪ ਸਕੱਤਰ (ਅਕਾਦਮਿਕ), ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ ਵੱਲੋਂ ਦਿੱਤੀ ਗਈ ਹੈ। ਸਕੂਲਾਂ ਅਤੇ ਵਿਦਿਆਰਥੀਆਂ ਨੂੰ ਨਿਰਧਾਰਿਤ ਮਿਤੀ ਤੋਂ ਪਹਿਲਾਂ ਦਾਖਲਾ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ ਗਈ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends