ਪੰਜਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ
**ਚੰਡੀਗੜ੍ਹ 21 ਅਪ੍ਰੈਲ 2025 ( ਜਾਬਸ ਆਫ ਟੁਡੇ) ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਪੰਜਾਬ ਵੱਲੋਂ ਅੱਜ, 21 ਅਪ੍ਰੈਲ 2025 ਨੂੰ ਪੰਜਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜੇ ਐਲਾਨ ਦਿੱਤੇ ਗਏ ਹਨ। ਵਿੱਦਿਅਕ ਸੈਸ਼ਨ 2024-25 ਲਈ ਐਲਾਨੇ ਗਏ ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦਾ ਪ੍ਰਦਰਸ਼ਨ ਗੈਰ-ਸਰਕਾਰੀ ਸਕੂਲਾਂ ਨਾਲੋਂ ਬਿਹਤਰ ਰਿਹਾ ਹੈ।
ਜਾਰੀ ਕੀਤੇ ਗਏ ਵੇਰਵਿਆਂ ਅਨੁਸਾਰ, ਸਰਕਾਰੀ ਸਕੂਲਾਂ ਦਾ ਨਤੀਜਾ 99.56% ਰਿਹਾ ਹੈ, ਜਦੋਂ ਕਿ ਗੈਰ-ਸਰਕਾਰੀ ਸਕੂਲਾਂ ਦਾ ਨਤੀਜਾ 99.50% ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ।