ਪੰਜਾਬ ਬੋਰਡ ਛੇਵੀਂ ਜਮਾਤ ਦਾ ਗਣਿਤ ਸਿਲੇਬਸ 2025-26 Punjab Board ( PSEB) Class 6 Mathematics Syllabus 2025-26
ਗਣਿਤ ਵਿਸ਼ੇ ਵਿੱਚ ਦਿਲਚਸਪੀ ਰੱਖਣ ਵਾਲੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ, ਇੱਥੇ 2025-26 ਦੇ ਪੰਜਾਬ ਬੋਰਡ ਦੇ ਸਿਲੇਬਸ ਦੀ ਇੱਕ ਸੰਖੇਪ ਜਾਣਕਾਰੀ ਦਿੱਤੀ ਗਈ ਹੈ। ਇਹ ਸਿਲੇਬਸ ਵਿਦਿਆਰਥੀਆਂ ਨੂੰ ਗਣਿਤ ਦੀਆਂ ਬੁਨਿਆਦੀ ਧਾਰਨਾਵਾਂ ਦੀ ਮਜ਼ਬੂਤ ਸਮਝ ਵਿਕਸਿਤ ਕਰਨ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।
ਇਸ ਸਿਲੇਬਸ ਵਿੱਚ ਹੇਠ ਲਿਖੇ ਅਧਿਆਏ ਸ਼ਾਮਲ ਹਨ:
ਅਧਿਆਇ-1: ਆਪਣੀਆਂ ਸੰਖਿਆਵਾਂ ਨੂੰ ਜਾਣਨਾ
ਇਸ ਅਧਿਆਇ ਵਿੱਚ ਸੰਖਿਆਵਾਂ ਦੀ ਤੁਲਨਾ:- ਅੰਕਾਂ ਦਾ ਸਥਾਨ ਅੰਤਰਣ, ਸਥਾਨਕ ਮੁੱਲ ਦੀ ਦੁਹਰਾਈ, ਵੱਡੀਆਂ ਸੰਖਿਆਵਾਂ ਬਾਰੇ ਜਾਣਕਾਰੀ, ਆਮ ਜੀਵਨ (ਵਿਹਾਰਕ ਜੀਵਨ) ਵਿੱਚ ਵੱਡੀਆਂ ਸੰਖਿਆਵਾਂ ਦੀ ਵਰਤੋਂ, ਬਰੈਕਟਾਂ ਦਾ ਪ੍ਰਯੋਗ ਸ਼ਾਮਲ ਹਨ।
ਅਧਿਆਇ-2: ਪੂਰਨ ਸੰਖਿਆਵਾਂ
ਪੂਰਨ ਸੰਖਿਆਵਾਂ, ਸੰਖਿਆ ਰੇਖਾ।
ਅਧਿਆਇ-3: ਸੰਖਿਆਵਾਂ ਨਾਲ ਖੇਡਣਾ
ਗੁਣਨਖੰਡ ਅਤੇ ਗੁਣਜ, ਅਭਾਜ ਅਤੇ ਭਾਜ ਸੰਖਿਆਵਾਂ, ਸੰਖਿਆਵਾਂ ਦੀ ਭਾਗ ਯੋਗਤਾ ਦੀ ਜਾਂਚ, ਸਾਂਝੇ ਗੁਣਨਖੰਡ ਅਤੇ ਸਾਂਝੇ ਗੁਣਜ, ਭਾਗ ਯੋਗਤਾ ਦੇ ਕੁਝ ਹੋਰ ਨਿਯਮ, ਅਭਾਜ ਗੁਣਨਖੰਡਣ, ਮਹੱਤਮ ਸਮਾਪਵਰਤਕ, ਲਘੁਤਮ ਸਮਾਵਰਤਯ, ਮ.ਸ.ਵ. ਅਤੇ ਲ.ਸ.ਵ. ਤੇ ਅਧਾਰਿਤ ਕੁਝ ਹੋਰ ਉਦਾਹਰਣਾਂ।
ਅਧਿਆਇ-4: ਸੰਪੂਰਨ ਸੰਖਿਆਵਾਂ
ਸੰਪੂਰਨ ਸੰਖਿਆ, ਸੰਪੂਰਨ ਸੰਖਿਆਵਾਂ ਦਾ ਸੰਖਿਆ ਰੇਖਾ ਤੇ ਨਿਰੂਪਣ, ਸੰਪੂਰਨ ਸੰਖਿਆਵਾਂ ਦੀ ਕ੍ਰਮਬੱਧਤਾ, ਸੰਪੂਰਨ ਸੰਖਿਆਵਾਂ ਦਾ ਜੋੜ: ਸੰਖਿਆ ਰੇਖਾ ਦੀ ਸਹਾਇਤਾ ਨਾਲ ਸੰਪੂਰਨ ਸੰਖਿਆਵਾਂ ਨੂੰ ਜੋੜਨਾ ਅਤੇ ਘਟਾਉਣਾ।
ਅਧਿਆਇ-5: ਭਿੰਨਾਂ
ਇੱਕ ਭਿੰਨ, ਸੰਖਿਆ ਰੇਖਾ ਉਤੇ ਭਿੰਨ, ਉਚਿਤ ਭਿੰਨ, ਅਣਉਚਿਤ ਭਿੰਨ ਅਤੇ ਮਿਸ਼ਰਤ ਭਿੰਨ, ਤੁਲ ਭਿੰਨਾਂ, ਭਿੰਨਾਂ ਦਾ ਸਰਲਤਮ ਰੂਪ, ਸਮਾਨ ਭਿੰਨਾਂ, ਭਿੰਨਾਂ ਦੀ ਤੁਲਨਾ, ਸਮਾਨ ਅਤੇ ਅਸਮਾਨ ਭਿੰਨਾਂ ਦੀ ਤੁਲਨਾ।
ਭਿੰਨਾਂ ਦਾ ਜੋੜ ਅਤੇ ਘਟਾਓ, ਸਮਾਨ ਭਿੰਨਾਂ ਨੂੰ ਜੋੜਨਾ ਜਾਂ ਘਟਾਉਣਾ, ਹਰੇਕ ਤਰਾਂ ਦੀਆਂ ਭਿੰਨਾਂ ਦਾ ਜੋੜ ਅਤੇ ਘਟਾਓ।
ਅਧਿਆਇ-6: ਦਸ਼ਮਲਵ
ਦਸ਼ਮਲਵਾਂ ਦੀ ਤੁਲਨਾ, ਦਸ਼ਮਲਵ ਦਾ ਪ੍ਰਯੋਗ, ਦਸ਼ਮਲਵ ਸੰਖਿਆਵਾਂ ਦਾ ਜੋੜ ਅਤੇ ਘਟਾਓ।
ਅਧਿਆਇ-7: ਬੀਜਗਣਿਤ
ਪ੍ਰਤੀਰੂਪ ਅਤੇ ਸ਼ਬਦ ਸਮੱਸਿਆਵਾਂ ਰਾਹੀਂ ਚਲਾਂ ਦੀ ਜਾਣ ਪਛਾਣ, ਉਦਾਹਰਣਾਂ ਨਾਲ ਹੋਰ ਪ੍ਰਤੀਰੂਪ ਪਤਾ ਕਰਨੇ, ਸਧਾਰਣ ਨਿਯਮਾਂ ਵਿੱਚ ਚਲਾਂ ਦਾ ਪ੍ਰਯੋਗ, ਚਲਾਂ ਵਾਲੇ ਵਿਅੰਜਕ ।
ਅਧਿਆਇ-8: ਮੁਢਲੀਆਂ ਰੇਖਾ ਗਣਿਤਿਕ ਧਾਰਨਾਵਾਂ
ਬਿੰਦੂ, ਰੇਖਾ ਖੰਡ, ਇੱਕ ਰੇਖਾ, ਕਾਟਵੀਆਂ ਰੇਖਾਵਾਂ, ਸਮਾਨ -ਅੰਤਰ ਰੇਖਾਵਾਂ, ਕਿਰਨ, ਵਕਰ, ਬਹੁਭੁਜ, ਕੋਣ ਤ੍ਰਿਭੁਜ, ਚਤੁਰਭੁਜ, ਚੱਕਰ।
ਅਧਿਆਇ-9: ਆਰੰਭਿਕ ਅਕਾਰਾਂ ਨੂੰ ਸਮਝਨਾ
ਰੇਖਾ ਖੰਡਾਂ ਨੂੰ ਮਾਪਣਾ, ਕੋਣ: ਸਮਕੋਣ ਅਤੇ ਸਰਲ ਕੋਣ ਕੋਣ: ਨਿਊਨ ਕੋਣ, ਅਧਿਕ ਕੋਣ, ਰਿਫੈਲਕਸ / ਪ੍ਰਤਿਵਰਤੀ ਕੋਣ, ਕੋਣ: ਕੋਣਾਂ ਨੂੰ ਮਾਪਣਾ, ਲੰਬ ਰੇਖਾਵਾਂ, ਤਿਕੋਣਾਂ ਦਾ ਵਰਗੀਕਰਨ।
ਅਧਿਆਇ-10: ਅਨੁਪਾਤ ਅਤੇ ਸਮਾਨ ਅਨੁਪਾਤ
ਅਨੁਪਾਤ ਅਤੇ ਸਮਾਨ ਅਨੁਪਾਤ, ਇਕਾਈ ਵਿਧੀ ।
ਅਧਿਆਇ-11: ਪਰਿਮਾਪ (ਘੇਰਾ) ਅਤੇ ਖੇਤਰਫਲ
ਪਰਿਮਾਪ/ਘੇਰਾ (ਆਇਤ, ਸਮਭੁਜੀ ਚਿੱਤਰ ਦਾ), ਖੇਤਰਫਲ (ਅਇਤ, ਵਰਗ ਦਾ) ।
ਅਧਿਆਇ-12: ਅੰਕੜਿਆਂ ਦਾ ਪ੍ਰਬੰਧਨ
ਅੰਕਿੜਆਂ ਨੂੰ ਵਰਤਨਾ, ਅੰਕੜਿਆਂ ਦਾ ਇੰਦਰਾਜ ।
ਪ੍ਰਯੋਗੀ (ਗਣਿਤ)
1 ਤੋਂ 100 ਵਿਚਲੀਆਂ ਅਭਾਜ ਸੰਖਿਆਵਾਂ ਨੂੰ ਇਰੇਟੋਸਥੀਨਜ ਵਿਧੀ ਰਾਹੀਂ ਪਤਾ ਕਰਨਾ।
ਕਾਗਜ ਪੱਟੀ ਨੂੰ ਕੱਟ ਕੇ ਅਤੇ ਚਿਪਕਾ ਕੇ/ਮਾਚਿਸ ਦੀਆਂ ਤੀਲੀਆਂ ਦੀ ਸਹਾਇਤਾ ਨਾਲ ਦੋ ਦਿੱਤੀਆਂ ਸੰਖਿਆਵਾਂ ਦਾ ਮਹੱਤਵ ਸਮਾਪਵਰਤਕ ਪਤਾ ਕਰਨਾ।
ਦੀਵਾਰ ਘੜੀ ਦੀ ਸਹਾਇਤਾ ਨਾਲ ਕੋਣਾਂ ਦੀਆਂ ਕਿਸਮਾਂ ਤੋਂ ਜਾਣੂੰ ਕਰਵਾਉਣਾ।
ਮਾਚਿਸ ਦੀਆਂ ਤੀਲੀਆਂ ਦੀ ਵਰਤੋਂ ਕਰਦੇ ਹੋਏ ਤ੍ਰਿਭੁਜ, ਚਤੁਰਭੁਜ, ਪੰਜਭੁਜ ਅਤੇ ਛੇ ਭੁਜ ਬਣਾਉਣਾ।
ਦਿੱਤੇ ਹੋਏ ਤਿਕੋਣਾਂ ਦੇ ਸਮੂਹ ਵਿੱਚੋਂ ਭੁਜਾਵਾਂ ਅਤੇ ਕੌਣਾਂ ਦੇ ਅਧਾਰ ਤੇ ਤਿਕੋਣਾਂ ਦਾ ਵਰਗੀਕਰਣ ਕਰਨਾ।
ਵੱਖ-ਵੱਖ ਰੰਗਾਂ ਦੇ ਬਟਨ/ਗੀਟੀਆਂ ਦੀ ਵਰਤੋਂ ਕਰਕੇ ਸਪੰਰੂਨ ਸੰਖਿਆਵਾਂ ਦਾ ਜੋੜ ਅਤੇ ਘਟਾਓ ਕਰਨਾ।
ਦਿੱਤੀਆਂ ਗਈਆਂ ਆਕ੍ਰਿਤੀਆਂ ਦਾ ਪਰਿਮਾਪ ਪਤਾ ਕਰਨਾ।
ਦਿੱਤੇ ਅਤੇ ਬਣਾਉਣਾ: 60°, 120°, 30°, 45° ਅਤੇ 90° ਦੇ ਕੋਣ ।