ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ, ਕੱਲ੍ਹ ਤੋਂ ਸਵੇਰੇ 8 ਵਜੇ ਖੁੱਲ੍ਹਣਗੇ
ਚੰਡੀਗੜ੍ਹ 15 ਅਪ੍ਰੈਲ 2025( ਜਾਬਸ ਆਫ ਟੁਡੇ) ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਤੋਂ ਬਦਲ ਜਾਵੇਗਾ। ਹੁਣ ਹਸਪਤਾਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਵਿਵਸਥਾ 15 ਅਕਤੂਬਰ ਤੱਕ ਲਾਗੂ ਰਹੇਗੀ। ਇਸ ਵਿੱਚ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਆਯੁਸ਼ਮਾਨ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਈਐਸਆਈ ਹਸਪਤਾਲ ਸ਼ਾਮਲ ਹਨ।
ਗਰਮੀਆਂ ਨੂੰ ਦੇਖਦੇ ਹੋਏ ਹਰ ਸਾਲ ਹਸਪਤਾਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਰਜਿਸਟ੍ਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ।
Punjab Government Transfers 7 IAS/ PCS Officers: ਪੀਸੀਐਸ ਗੁਰਿੰਦਰ ਸਿੰਘ ਸੋਢੀ ਡਾਇਰੈਕਟਰ ਸਕੂਲ ਸਿੱਖਿਆ ( ਸੈਕੰਡਰੀ) ਨਿਯੁਕਤ
ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ 24 ਘੰਟੇ ਚਲਦੀਆਂ ਰਹਿਣਗੀਆਂ। ਹਸਪਤਾਲਾਂ ਦੇ ਦਫ਼ਤਰਾਂ ਦਾ ਕੰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਸਮੇਂ ਕੋਈ ਬਦਲਾਵ ਨਹੀਂ ਕੀਤਾ ਗਿਆ ਹੈ।