Punjab Weather Alert : 7 ਜ਼ਿਲਿਆਂ 'ਚ ਅਸਮਾਨੀ ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

Punjab Weather Alert : 7 ਜ਼ਿਲਿਆਂ 'ਚ ਅਸਮਾਨੀ ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ
ਚੰਡੀਗੜ੍ਹ, 10‌ ਮਈ (, ਜਾਬਸ ਆਫ ਟੁਡੇ) 
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਲਈ ਮੌਜੂਦਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ। 10 ਮਈ 2025 ਨੂੰ ਦੁਪਹਿਰ 03:59 ਵਜੇ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ ਅਤੇ ਰੂਪਨਗਰ ਸਮੇਤ ਕਈ ਇਲਾਕਿਆਂ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।



ਵਿਭਾਗ ਨੇ ਇਨ੍ਹਾਂ ਖੇਤਰਾਂ ਵਿੱਚ ਅਸਮਾਨੀ ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਇਹ ਭਵਿੱਖਬਾਣੀ 10 ਮਈ 2025 ਨੂੰ ਸ਼ਾਮ 06:59 ਵਜੇ ਤੱਕ ਵੈਧ ਰਹੇਗੀ। ਲੋਕਾਂ ਨੂੰ ਇਸ ਦੌਰਾਨ ਸਾਵਧਾਨ ਰਹਿਣ ਅਤੇ ਖਰਾਬ ਮੌਸਮ ਤੋਂ ਬਚਾਅ ਲਈ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦਿੱਤੀ ਜਾਂਦੀ ਹੈ।
Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends