WEATHER PUNJAB TODAY: ਰਾਤ 12 ਵਜ਼ੇ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਕੁੱਝ ਜ਼ਿਲਿਆਂ ਵਿੱਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ 16 ਅਪ੍ਰੈਲ 2025 ( ਜਾਬਸ ਆਫ ਟੁਡੇ) : ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਅੱਜ ਰਾਤ (16 ਅਪ੍ਰੈਲ, 2025) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਕੁਝ ਜ਼ਿਲਿਆ ਵਿੱਚ ਹਲਕਾ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ, 16 ਅਪ੍ਰੈਲ, 2025 ਨੂੰ ਰਾਤ 9:02:1 ਵਜੇ ਜਾਰੀ ਕੀਤੀ ਗਈ ਇਹ ਚੇਤਾਵਨੀ 17 ਅਪ੍ਰੈਲ, 2025 ਨੂੰ ਰਾਤ 12:02:51 ਵਜੇ ਤੱਕ ਵੈਧ ਰਹੇਗੀ।
ਚੇਤਾਵਨੀ ਅਨੁਸਾਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਅਤੇ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ।