ਪੰਜਾਬ ਸਰਕਾਰ ਵੱਲੋ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਤੇ ਦਿੱਤੀ ਜਾਵੇਗੀ 1500 ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ- ਮੁੱਖ ਖੇਤੀਬਾੜੀ ਅਫਸਰ

 ਪੰਜਾਬ ਸਰਕਾਰ ਵੱਲੋ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਤੇ ਦਿੱਤੀ ਜਾਵੇਗੀ 1500 ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ- ਮੁੱਖ ਖੇਤੀਬਾੜੀ ਅਫਸਰ


ਸ੍ਰੀ ਮੁਕਤਸਰ ਸਾਹਿਬ, 12 ਮਈ (‌ਜਾਬਸ ਆਫ ਟੁਡੇ) 


ਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ 1500/—ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਿਸਾਨ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrimachinerypb.com/home/DSR ਤੇ 10/05/2025 ਤੋਂ 30/06/2025 ਤੱਕ ਅਪਲੋਡ ਕਰ ਦੇਣ ਤਾਂ ਜੋ ਉਨ੍ਹਾਂ ਨੂੰ ਇਹ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।



 ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ਤੇ ਦਰਜ਼ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸਬੰਧਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕਿਸਾਨ ਵੱਲੋਂ ਰਜਿਸਟ੍ਰੇਰਸ਼ਨ ਕਰਨ ਸਮੇਂ ਉਸ ਪਾਸ ਅਧਾਰ ਕਾਰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਵਿੱਚ) ਹੋਣੀ ਚਾਹੀਦੀ ਹੈ। ਅਖ਼ੀਰ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਤੇ ਕੇਵਲ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਹੀ ਆਪਣੇ ਵੇਰਵੇ ਦੇਣੇ ਹਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends