ਅਗਨੀਵੀਰ ਭਰਤੀ ਲਈ ਜੂਨ-2025 ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ 3 ਮੁਫਤ ਕੋਚਿੰਗ ਸੈਂਟਰ ਸਥਾਪਿਤ

 ਅਗਨੀਵੀਰ ਭਰਤੀ ਲਈ ਜੂਨ-2025 ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ 3 ਮੁਫਤ ਕੋਚਿੰਗ ਸੈਂਟਰ ਸਥਾਪਿਤ

ਸ੍ਰੀ ਮੁਕਤਸਰ ਸਾਹਿਬ, 23 ਮਈ:

ਇੰਡੀਅਨ ਆਰਮੀ ਅਗਨੀਵੀਰ ਭਰਤੀ ਲਈ ਜੂਨ-2025 ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 3 ਮੁਫਤ ਕੋਚਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ।


ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਡੀਅਨ ਆਰਮੀ ਭਰਤੀ ਲਈ ਲਿੱਖਤੀ ਪ੍ਰੀਖਿਆ ਜੂਨ-2025 ਵਿੱਚ ਹੋਣੀ ਹੈ ਅਤੇ ਜਿਨ੍ਹਾਂ ਪ੍ਰਾਰਥੀਆਂ ਵੱਲੋਂ ਇਸ ਆਰਮੀ ਅਗਨੀਵੀਰ ਭਰਤੀ ਲਈ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫਤ ਕੋਚਿੰਗ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਸਿੱਖਿਆ ਦਫਤਰ, ਸ੍ਰੀ ਮੁਕਤਸਰ ਸਾਹਿਬ ਅਤੇ ਏ.ਆਰ.ਓ ਫਿਰੋਜ਼ਪੁਰ ਦੇ ਸਹਿਯੋਗ ਨਾਲ 3 ਮੁਫਤ ਕੋਚਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ।


1. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ।


2. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਮਲੋਟ।


3. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ।


          ਇਨ੍ਹਾਂ ਕੋਚਿੰਗ ਸੈਂਟਰਾਂ ਤੇ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫਤ ਕੋਚਿੰਗ 28 ਮਈ 2025 ਦਿਨ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਨ੍ਹਾ ਨੌਜਵਾਨਾਂ ਵੱਲੋਂ ਇਸ ਆਰਮੀ ਭਰਤੀ ਲਈ ਅਪਲਾਈ ਕੀਤਾ ਹੋਇਆ ਹੈ, ਉਹ ਇਸ ਗੁਗਲ ਫਾਰਮ https://tinyurl.com/5n7wykd3 ਨੂੰ ਭਰਦੇ ਹੋਏ ਆਪਣੇ ਨੇੜੇ ਦੇ ਕੋਚਿੰਗ ਸੈਂਟਰ ਤੋਂ ਮੁਫਤ ਕੋਚਿੰਗ ਪ੍ਰਾਪਤ ਕਰ ਸਕਦੇ ਹਨ। ਕੋਚਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends