ਨੰਗਲ ਡੈਮ 'ਤੇ ਸਿੱਖਿਆ ਮੰਤਰੀ ਵੱਲੋਂ ਧਰਨਾ, ਮੁੱਖ ਮੰਤਰੀ ਵੀ ਜਲਦ ਪਹੁੰਚਣਗੇ
ਚੰਡੀਗੜ੍ਹ, 1 ਮਈ 2025 ( ਜਾਬਸ ਆਫ ਟੁਡੇ)
ਨੰਗਲ ਡੈਮ ਕੋਲ ਇਸ ਸਮੇਂ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿੱਥੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲਿੰਗ ਸਟੇਸ਼ਨ ਨੂੰ ਘੇਰਿਆ ਹੋਇਆ ਹੈ ਅਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ।
SUMMER HOLIDAYS IN PGI : ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 16 ਮਈ ਤੋਂ 15 ਜੁਲਾਈ ਤੱਕ
ਇਸੇ ਦੌਰਾਨ, ਖ਼ਬਰ ਮਿਲੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਲਦੀ ਹੀ ਨੰਗਲ ਡੈਮ 'ਤੇ ਪਹੁੰਚ ਰਹੇ ਹਨ। ਮੁੱਖ ਮੰਤਰੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਹ ਨੰਗਲ ਵਿੱਚ ਪੱਕਾ ਮੋਰਚਾ ਲਗਾਉਣਗੇ। ਇਹ ਸਾਰੀ ਕਾਰਵਾਈ ਹਰਿਆਣਾ ਅਤੇ ਪੰਜਾਬ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਪਿਛੋਕੜ ਵਿੱਚ ਹੋ ਰਹੀ ਹੈ।