ਟਾਪਰ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਪੰਜਾਬ ਸਰਕਾਰ ਕਰਵਾਏਗੀ ਹਵਾਈ ਸੈਰ
ਚੰਡੀਗੜ੍ਹ, 27 ਮਈ 2025 ( ਜਾਬਸ ਆਫ ਟੁਡੇ)ਪੰਜਾਬ ਸਰਕਾਰ ਨੇ ਸੂਬੇ ਦੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਇਨ੍ਹਾਂ ਟਾਪਰ ਵਿਦਿਆਰਥੀਆਂ ਨੂੰ ਇੱਕ ਵੋਕੇਸ਼ਨਲ ਟ੍ਰਿਪ 'ਤੇ ਲੈ ਕੇ ਜਾਵੇਗੀ, ਜਿਸ ਦੌਰਾਨ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਕਿਸੇ ਇਤਿਹਾਸਕ ਸ਼ਹਿਰ ਦੀ ਸੈਰ ਕਰਵਾਈ ਜਾਵੇਗੀ। ਇਸ ਪੂਰੇ ਸਫ਼ਰ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਨਵਾਂ ਕੁਝ ਸਿੱਖਣ ਅਤੇ ਦੇਖਣ ਦਾ ਮੌਕਾ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਟਾਪਰਾਂ ਨੂੰ ਸਨਮਾਨਿਤ ਕਰਦੇ ਹੋਏ ਇਹ ਐਲਾਨ ਕੀਤਾ। ਉਨ੍ਹਾਂ ਨੇ ਸਿੱਖਿਆ ਮੰਤਰੀ ਨੂੰ ਇਸ ਦਿਸ਼ਾ ਵਿੱਚ ਤੁਰੰਤ ਕਦਮ ਚੁੱਕਣ ਲਈ ਕਿਹਾ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਸਿਰਫ਼ ਸੂਬਾ ਪੱਧਰ ਦੇ ਟਾਪਰ ਹੀ ਨਹੀਂ, ਸਗੋਂ ਜ਼ਿਲ੍ਹਾ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਦੋ ਜਹਾਜ਼ ਵੀ ਬੁੱਕ ਕੀਤੇ ਜਾ ਸਕਦੇ ਹਨ।
ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਇਨ੍ਹਾਂ ਸਾਰੇ ਟਾਪਰ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇਖਣ ਦਾ ਵੀ ਮੌਕਾ ਮਿਲੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਕਾਰਡਾਂ ਦੇ ਰੰਗ ਬਦਲਣ ਨਾਲ ਹਾਲਾਤ ਨਹੀਂ ਸੁਧਰਨਗੇ, ਸਗੋਂ ਸੂਬੇ ਦਾ ਭਵਿੱਖ ਚੰਗੀ ਸਿੱਖਿਆ ਨਾਲ ਹੀ ਬਦਲੇਗਾ।
Twitter Telegram
