ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਵਿੱਤੀ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨਾਲ ਹੋਈ ਹੰਗਾਮੀ ਮੀਟਿੰਗ

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਵਿੱਤੀ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨਾਲ ਹੋਈ ਹੰਗਾਮੀ ਮੀਟਿੰਗ

*" ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦੇਣ ਮਗਰੋਂ ਇਕ ਜੂਨ ਦੀ ਰੋਸ ਰੈਲੀ ਕੀਤੀ ਮੁਲਤਵੀ"*

ਚੰਡੀਗੜ੍ਹ, 30 ਮਈ 2025 

* *ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਪਿਛਲੇ ਦਿਨੀ ਮੀਟਿੰਗ ਕਰਕੇ ਜਿਮਨੀ ਚੋਣ ਹਲਕੇ ਲੁਧਿਆਣਾ ਪੱਛਮੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਸੀ ਲੇਕਿਨ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਯੂਨੀਅਨ ਨੂੰ ਉਹਨਾਂ ਦੀਆਂ ਵਿੱਤੀ ਮੰਗਾਂ ਹੱਲ ਕਰਨ ਸਬੰਧੀ ਵਿੱਤ ਮੰਤਰੀ ਨਾਲ ਮੀਟਿੰਗ ਕਰਨ ਦਾ ਸੱਦਾ ਦਿੱਤਾ ਅਤੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਇੱਕ ਅਹਿਮ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ ਸੂਬਾ ਜਨਰਲ ਸਕੱਤਰ ਹਰਮਿੰਦਰ ਸਿੰਘ ਉਪਲ ਸੂਬਾ ਸਰਪ੍ਰਸਤ ਹਰਭਜਨ ਸਿੰਘ, ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਸੂਬਾ ਵਿੱਤ ਸਕੱਤਰ ਰਮਨ ਕੁਮਾਰ ਦੀ ਸਾਂਝੀ ਅਗਵਾਈ ਵਿੱਚ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ। ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਨੇ ਮੀਟਿੰਗ ਸਬੰਧੀ ਪ੍ਰੈਸ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੀਟਿੰਗ ਦੌਰਾਨ ਸਿੱਖਿਆ ਸਕੱਤਰ ਵਿੱਤ ਸਕੱਤਰ ਅਤੇ ਪਰਸੋਨਲ ਵਿਭਾਗ ਦੇ ਸਕੱਤਰ ਵੀ ਸ਼ਾਮਿਲ ਰਹੇ ।



ਜਥੇਬੰਦੀ ਵੱਲੋਂ ਮੀਟਿੰਗ ਵਿੱਚ ਵਿੱਤ ਮੰਤਰੀ ਦੇ ਨਾਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ 2.59 ਗੁਣਾਕ ਦੇਣ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ ਅਤੇ ਅਨਾਮਲੀ ਕਮੇਟੀ ਨੂੰ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਬਣਦਾ ਗੁਣਾਕ ਦੇਣ ਦੀ ਚਰਚਾ ਵਿਸਥਾਰ ਪੂਰਵਕ ਹੋਈ ਅਤੇ ਵਿੱਤ ਮੰਤਰੀ ਨੇ ਵਿੱਤ ਵਿਭਾਗ ਦੇ ਸੈਕਟਰੀ ਨੂੰ ਇਹ ਮਸਲਾ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਲਈ ਕਿਹਾ,ਬੰਦ ਪਏ ਪੇਂਡੂ ਭੱਤਾ ,ਬਾਰਡਰ ਏਰੀਆ ਅਲਾਉਸ , ਏਸੀਪੀ ਬਹਾਲ ਕਰਨ ਸਬੰਧੀ ਵੀ ਚਰਚਾ ਹੋਈ ਅਤੇ ਵਿੱਤ ਮੰਤਰੀ ਦਾ ਇਹਨਾਂ ਪੱਤਿਆਂ ਨੂੰ ਬਹਾਲ ਕਰਨ ਦਾ ਹਾਂ ਪੱਖੀ ਰਵਈਆ ਸੀ, ਜਥੇਬੰਦੀ ਵੱਲੋਂ ਡੀਏ ਦੀਆਂ ਰਹਿੰਦੇ ਬਕਾਇਆ ਕਿਸ਼ਤਾਂ ਜਾਰੀ ਕਰਨ ਸਬੰਧੀ ਮੰਗ ਨੂੰ ਵੀ ਜੋਰਦਾਰ ਢੰਗ ਨਾਲ ਉਠਾਇਆ ਗਿਆ*,

*ਪੁਰਾਣੀ ਪੈਨਸ਼ਨ ਬਾਰੇ ਵਿਸਥਾਰ ਨਾਲ ਚਰਚਾ ਹੋਈ ਤਾਂ ਵਿੱਤ ਮੰਤਰੀ ਵੱਲੋਂ ਕਿਹਾ ਗਿਆ ਕਿ ਇਹ ਮਸਲਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਜਲਦੀ ਹੱਲ ਹੋਣ ਦੀ ਆਸ ਹੈ lਐਸਐਸਏ /ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਨੂੰ ਲੈਂਥ ਆਫ ਸਰਵਿਸ ਦੇ ਆਧਾਰ ਤੇ ਬਣਦੀਆਂ 15 ਅਚਨਚੇਤ ਛੁੱਟੀਆਂ ਦੇਣ ਵਾਲਾ ਪੱਤਰ ਪਰਸੋਨਲ ਵਿਭਾਗ ਤੋਂ ਜਲਦੀ ਤੋਂ ਜਲਦੀ ਜਾਰੀ ਕਰਵਾਉਣ ਸਬੰਧੀ ਵੀ ਵਿਚਾਰ ਚਰਚਾ ਹੋਈ ਤਾ ਵਿੱਤ ਮੰਤਰੀ ਵੱਲੋਂ ਪਰਸੋਨਲ ਵਿਭਾਗ ਦੇ ਸੈਕਟਰੀ ਨੂੰ ਇਹ ਮਸਲਾ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ l ਰਮਸਾ ਅਧਿਆਪਕਾਂ ਦੇ ਬਕਾਏ ਬਾਰੇ ਫਾਈਨੈਂਸ ਸੈਕਟਰੀ ਨੂੰ ਕੇਸ ਨੂੰ ਘੋਖਣ ਬਾਰੇ ਕਿਹਾ* ,*3704 ਅਤੇ 4161 ਅਧਿਆਪਕਾਂ ਦੇ ਬਕਾਏ ਦੀ ਵੀ ਗੱਲ ਕੀਤੀ ਗਈ l ਮੀਟਿੰਗ ਦੇ ਅੰਤ ਵਿੱਚ ਵਿੱਤ ਮੰਤਰੀ ਵੱਲੋਂ ਮਾਸਟਰ ਕੇਡਰ ਯੂਨੀਅਨ ਦੀਆਂ* *ਸਿੱਖਿਆ ਵਿਭਾਗ ਨਾਲ ਲਟਕਦੀਆਂ ਜਾਇਜ ਮੰਗਾਂ ਨੂੰ ਹੱਲ ਕਰਨ ਵਾਸਤੇ ਸਿੱਖਿਆ ਸਕੱਤਰ ਨੂੰ ਮਾਸਟਰ ਕੇਡਰ ਯੂਨੀਅਨ ਨਾਲ ਜੂਨ ਦੇ ਪਹਿਲੇ ਹਫਤੇ ਜਲਦੀ ਤੋਂ ਜਲਦੀ ਮੀਟਿੰਗ ਕਰਨ ਦੇ ਆਦੇਸ਼ ਦਿੱਤੇ l ਮਾਸਟਰ ਕੇਡਰ* *ਯੂਨੀਅਨ ਦੀ ਮੀਟਿੰਗ ਵਿੱਤ ਮੰਤਰੀ ਨਾਲ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਵਿੱਤ ਮੰਤਰੀ ਵੱਲੋਂ ਜਥੇਬੰਦੀ ਨੂੰ ਭਰੋਸਾ ਦਿੱਤਾ ਗਿਆ ਕਿ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ ਵਿੱਤ ਮੰਤਰੀ ਵੱਲੋਂ ਵਿੱਤੀ ਮੰਗਾਂ ਹੱਲ ਕਰਨ ਦਾ ਭਰੋਸਾ ਦੇਣ ਮੰਗਰੋ ਮਾਸਟਰ ਕੇਡਰ ਯੂਨੀਅਨ ਵੱਲੋਂ ਇਕ ਜੂਨ ਦੀ ਜਿਮਨੀ ਚੋਣ ਹਲਕੇ ਲੁਧਿਆਣਾ ਪੱਛਮੀ ਵਿੱਚ ਰੱਖਿਆ ਰੋਸ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ* l *ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਜ਼ਿਲ੍ਾ ਪ੍ਰਧਾਨ ਹੁਸ਼ਿਆਰਪੁਰ ਮਨਜਿੰਦਰ ਪਾਲ,, ਇੰਦਰਪਾਲ ਸਿੰਘ ਮੋਗਾ ਕਰਨੈਲ ਸਿੰਘ ਮੋਗਾ ਹਾਜ਼ਰ ਸਨ*।

ਫੋਟੋ ਕੈਪਸ਼ਨ: ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਾਸਟਰ ਕੈਡਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ ਅਤੇ ਸੂਬਾਈ ਆਗੂ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends