**ਭਾਰਤ-ਪਾਕਿਸਤਾਨ ਤਣਾਅ: ਤਰਨ ਤਾਰਨ 'ਚ ਸਿਵਲ ਅਤੇ ਪੁਲਿਸ ਵੱਲੋਂ ਸਾਂਝਾ ਕੰਟਰੋਲ ਰੂਮ ਸਥਾਪਿਤ
**ਤਰਨ ਤਾਰਨ 8 ਮਈ 2025 ( ਜਾਬਸ ਆਫ ਟੁਡੇ ) ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਸਾਂਝਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਇਸ ਸਬੰਧੀ ਜ਼ਰੂਰੀ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਸ਼ੱਕੀ ਗਤੀਵਿਧੀ ਸਬੰਧੀ ਸੂਚਨਾ ਦੇਣ ਲਈ ਇਸ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ। ਕੰਟਰੋਲ ਰੂਮ ਦਾ ਨੰਬਰ 01852-292810 ਹੈ। ਇਸ ਤੋਂ ਇਲਾਵਾ, ਕਿਸੇ ਵੀ ਐਮਰਜੈਂਸੀ ਲਈ ਪੁਲਿਸ ਕੰਟਰੋਲ ਰੂਮ ਨੰਬਰ 112 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਕਦਮ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਚੁਣੌਤੀਪੂਰਨ ਸਥਿਤੀ ਨਾਲ ਤੁਰੰਤ ਨਜਿੱਠਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਬਾਰੇ ਤੁਰੰਤ ਸੂਚਿਤ ਕਰਨ ਦੀ ਅਪੀਲ ਕੀਤੀ ਹੈ।