**ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਅੱਜ ਵਿਦਿਆਰਥੀਆਂ ਦੀ ਛੁੱਟੀ, ਸਟਾਫ਼ ਰਹੇਗਾ ਹਾਜ਼ਰ**
**ਫ਼ਿਰੋਜ਼ਪੁਰ:** ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਜੀ ਦੇ ਜ਼ੁਬਾਨੀ ਹੁਕਮਾਂ ਅਨੁਸਾਰ, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ, ਮਿਤੀ 07 ਮਈ 2025 ਨੂੰ, ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਛੁੱਟੀ ਰਹੇਗੀ।
ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ), ਫ਼ਿਰੋਜ਼ਪੁਰ ਵੱਲੋਂ ਦਿੱਤੀ ਗਈ ਹੈ। ਜਾਰੀ ਕੀਤੇ ਗਏ ਸੰਦੇਸ਼ ਅਨੁਸਾਰ, ਵਿਦਿਆਰਥੀਆਂ ਨੂੰ ਅੱਜ ਸਕੂਲਾਂ ਵਿੱਚ ਹਾਜ਼ਰ ਨਹੀਂ ਹੋਣਾ ਪਵੇਗਾ, ਪਰ ਸਕੂਲ ਦਾ ਸਮੂਹ ਸਟਾਫ਼ ਸਕੂਲ ਵਿੱਚ ਹਾਜ਼ਰ ਰਹੇਗਾ ਅਤੇ ਆਪਣੇ ਕਾਰਜ ਨਿਭਾਏਗਾ।
ਇਹ ਫੈਸਲਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਮੌਖਿਕ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ। ਸਕੂਲ ਪ੍ਰਬੰਧਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।