ਪਟਿਆਲਾ ਵਾਸੀਆਂ ਲਈ ਜ਼ਰੂਰੀ ਸੂਚਨਾ ਘਰਾਂ 'ਚ ਰਹੋ, ਸੁਰੱਖਿਅਤ ਰਹੋ: ਪ੍ਰਸ਼ਾਸਨ ਦੀ ਵੱਡੀ ਅਪੀਲ
ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ ਬੰਦ; ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨ ਦੀ ਹਦਾਇਤ
ਪਟਿਆਲਾ | ( 9 ਮਈ 2025 ਸਵੇਰੇ 10: 30)ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਸੂਚਨਾ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰਾਹੀਂ ਦਿੱਤੀ ਗਈ ਜਾਣਕਾਰੀ ਅਨੁਸਾਰ, ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਿਰਫ਼ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਵੱਧ ਤੋਂ ਵੱਧ ਸਮਾਂ ਘਰਾਂ ਅੰਦਰ ਹੀ ਬਿਤਾਉਣ।
ਸੂਚਨਾ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਸਥਿਤ ਸਾਰੀਆਂ ਵਿਦਿਅਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿੱਚ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਇਕੱਠ, ਭੀੜ-ਭਾੜ ਵਾਲੀਆਂ ਥਾਵਾਂ ਜਾਂ ਖੁੱਲ੍ਹੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਕਰਨ ਲਈ ਕਿਹਾ ਗਿਆ ਹੈ।
ਪ੍ਰਸ਼ਾਸਨ ਨੇ ਲੋਕਾਂ ਦੇ ਸਹਿਯੋਗ ਨੂੰ ਬੇਹੱਦ ਜ਼ਰੂਰੀ ਦੱਸਿਆ ਹੈ ਅਤੇ ਸ਼ਾਂਤ ਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।
ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸੰਪਰਕ ਕਰੋ:
ਡਿਪਟੀ ਕਮਿਸ਼ਨਰ ਦਫ਼ਤਰ, ਪਟਿਆਲਾ: 0175-2350550
ਪੁਲਿਸ ਕੰਟਰੋਲ ਰੂਮ, ਪਟਿਆਲਾ:
- 98764-32100
- 95929-17910
- 95929-12500
ਤੁਹਾਡਾ ਸਹਿਯੋਗ ਬੇਹੱਦ ਜ਼ਰੂਰੀ ਹੈ। ਸ਼ਾਂਤ ਰਹੋ। ਸੁਰੱਖਿਅਤ ਰਹੋ।
