Update:
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਸਮੂਹ ਸਕੂਲ ਮੁਖੀਆਂ ਨੂੰ ਹਿਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਤਿੰਨ ਦਿਨ ਦੀ ਵਿਦਿਆਰਥੀਆਂ ਨੂੰ ਛੁੱਟੀ ਹੋਵੇਗੀ ਅਤੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਹੋ ਕੇ ਵਿਦਿਆਰਥੀਆਂ ਨੂੰ ਆਨਲਾਈਨ ਪੜਾਉਣਗੇ । ਕਾਲਜਾਂ ਅਤੇ ਸਕੂਲਾਂ ਵਿੱਚ ਯੂਨੀਵਰਸਿਟੀ ਅਤੇ ਬੋਰਡ ਵੱਲੋਂ ਪਹਿਲਾਂ ਤੋਂ ਨਿਰਧਾਰਿਤ ਕੀਤੀਆਂ ਗਈਆਂ ਪ੍ਰੀਖਿਆਵਾਂ ਆਪਣੇ ਮਿੱਥੇ ਸਮੇਂ ਅਨੁਸਾਰ ਹੋਣਗੀਆਂ, ਉਹਨਾਂ ਨੂੰ ਕੋਈ ਛੁੱਟੀ ਨਹੀਂ ਹੈ। ਕਾਲਜ ਦੇ ਬਾਕੀ ਵਿਦਿਆਰਥੀਆਂ ਨੂੰ ਇੱਕ ਦਿਨ ਦੀ ਹੀ ਛੁੱਟੀ ਹੈ।
ਜ਼ਿਲਾ ਸਿੱਖਿਆ ਅਫਸਰ (ਆ ਸਿ ) ਗੁਰਦਾਸਪੁਰ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
**ਗੁਰਦਾਸਪੁਰ ਜ਼ਿਲ੍ਹੇ ਵਿੱਚ ਸਾਰੇ ਸਕੂਲ ਅਤੇ ਕਾਲਜ ਤਿੰਨ ਦਿਨਾਂ ਲਈ ਬੰਦ**
**ਗੁਰਦਾਸਪੁਰ 7 ਮਈ ( ਜਾਬਸ ਆਫ ਟੁਡੇ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਅਗਲੇ ਤਿੰਨ ਦਿਨਾਂ ਲਈ ਬੰਦ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਫੈਸਲਾ ਜ਼ਿਲ੍ਹੇ ਵਿੱਚ ਕਿਸੇ ਖਾਸ ਕਾਰਨ ਕਰਕੇ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਬਾਕੀ ਜ਼ਿਲ੍ਹਿਆਂ ਦੀ ਅਪਡੇਟ ਅਤੇ ਹੋਰ ਅਪਡੇਟ ਲਈ ਇਥੇ ਕਲਿੱਕ ਕਰੋ
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਨੋਟਿਸ ਅਨੁਸਾਰ, ਇਹ ਛੁੱਟੀ ਅਗਲੇ ਤਿੰਨ ਦਿਨਾਂ ਤੱਕ ਲਾਗੂ ਰਹੇਗੀ ਅਤੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਵਿਦਿਆਰਥੀਆਂ ਅਤੇ ਸਟਾਫ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਘਰਾਂ ਵਿੱਚ ਰਹਿਣ ਅਤੇ ਜ਼ਰੂਰੀ ਕੰਮ ਤੋਂ ਬਿਨਾਂ ਬਾਹਰ ਨਾ ਨਿਕਲਣ।
ਇਸ ਸਬੰਧੀ ਵਧੇਰੇ ਜਾਣਕਾਰੀ ਜਲਦ ਹੀ ਜਾਰੀ ਕੀਤੀ ਜਾਵੇਗੀ। ਅਗਲੇ ਹੁਕਮਾਂ ਤੱਕ ਸਕੂਲ ਅਤੇ ਕਾਲਜ ਬੰਦ ਰਹਿਣਗੇ।