ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਸੌਂਪੀਆਂ ਵਾਧੂ ਜ਼ਿੰਮੇਵਾਰੀਆਂ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਵੱਖ-ਵੱਖ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਦੇ ਨਾਲ-ਨਾਲ ਵਾਧੂ ਚਾਰਜ ਸੌਂਪੇ ਹਨ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।
ਸ਼੍ਰੀ ਮੁਕੇਸ਼ ਚੰਦਰ ਤਿਵਾਰੀ, ਆਈ.ਏ.ਐਸ. (2007) ਨੂੰ ਮੈਨੇਜਿੰਗ ਡਾਇਰੈਕਟਰ, ਪੰਜਾਬ ਇੰਫਰਾਸਟਰੱਕਚਰ ਡਿਵੈਲਪਮੈਂਟ ਬੋਰਡ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ਼੍ਰੀ ਮਨੀਸ਼ ਕੁਮਾਰ, ਆਈ.ਏ.ਐਸ. (2014) ਨੂੰ ਸਪੈਸ਼ਲ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਮਨੀਸ਼ ਕੁਮਾਰ, ਆਈ.ਐਫ.ਐਸ. (2006) ਨੂੰ ਸਪੈਸ਼ਲ ਸਕੱਤਰ, ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਦੇ ਨਾਲ ਹੀ, ਸ਼੍ਰੀ ਸੰਜੀਵ ਸ਼ਰਮਾ, ਪੀ.ਸੀ.ਐਸ. (2012) ਨੂੰ ਜੁਆਇੰਟ ਸਕੱਤਰ, ਉੱਚ ਸਿੱਖਿਆ ਅਤੇ ਭਾਸ਼ਾਵਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ਼੍ਰੀ ਗੁਰਿੰਦਰ ਸਿੰਘ ਸੋਢੀ, ਪੀ.ਸੀ.ਐਸ. (2016) ਨੂੰ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।