*31 ਮਈ ਨੂੰ ਰਾਤ 9:30 ਵਜੇ ਤੋਂ 10 ਵਜੇ ਦਰਮਿਆਨ ਹੋਵੇਗਾ ਬਲੈਕ ਆਊਟ ਦਾ ਅਭਿਆਸ
- ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕਰਵਾਇਆ ਜਾ ਰਿਹੈ ਅਭਿਆਸ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
ਜਲੰਧਰ, 30 ਮਈ : ( ਜਾਬਸ ਆਫ ਟੁਡੇ)
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ।
BLACKOUT IN AMRITSAR WATCH VIDEO
BLACKOUT IN HOSHIARPUR WATCH VIDEO
ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੇ ਅਭਿਆਸ ਦੌਰਾਨ ਘਰਾਂ ਤੋਂ ਬਾਹਰ ਵਾਲੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸਾਇਰਨ ਹੋਰ ਵਧਾਏ ਗਏ ਹਨ, ਪਰ ਫਿਰ ਵੀ ਜੇਕਰ ਇਸ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਟਰੋਲ ਰੂਮ ਨੰਬਰ 0181-2224417 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਬਲੈਕ ਆਊਟ ਦੌਰਾਨ ਗੈਰ ਜ਼ਰੂਰੀ ਤੌਰ 'ਤੇ ਵਾਹਨਾਂ ਰਾਹੀਂ ਸਫਰ ਨਾ ਕੀਤਾ ਜਾਵੇ ਅਤੇ ਜ਼ਰੂਰੀ ਸਫ਼ਰ ਕਰਨ 'ਤੇ ਬਲੈਕ ਆਊਟ ਦੇ ਸਮੇਂ ਦੌਰਾਨ ਆਪਣੇ ਵਾਹਨ ਸੜਕ ਦੇ ਇਕ ਪਾਸੇ ਲਗਾਕੇ ਲਾਈਟ ਬੰਦ ਕੀਤੀ ਜਾਵੇ।
ਸਾਡੇ ਨਾਲ ਜੁੜੋ / Follow Us:
WhatsApp Group 1 WhatsApp Group 2 WhatsApp Group 3 WhatsApp Group 4 Official WhatsApp Channel ( PUNJAB NEWS ONLINE)Twitter Telegram
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ 31 ਮਈ ਨੂੰ ਹੀ ਸ਼ਾਮ 6 ਵਜੇ ਕੈਂਟ ਬੋਰਡ ਦਫ਼ਤਰ, ਨੇੜੇ ਜਵਾਹਰ ਪਾਰਕ ਜਲੰਧਰ ਕੈਂਟ ਵਿਖੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਮੌਕ ਡਰਿੱਲ ਕਰਵਾਈ ਜਾਂਦੀ ਹੈ।
ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਬਲੈਕ ਆਊਟ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਇਕ ਅਭਿਆਸ ਵਜੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੌਰਾਨ ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ ਹੈ।
------------------
