LUDHIANA SCHOOL CLOSED : ਸਕੂਲ ਸਟਾਫ਼ ਸਕੂਲਾਂ ਵਿੱਚ ਰਹੇਗਾ ਹਾਜ਼ਰ
ਲੁਧਿਆਣਾ, 8 ਮਈ 2025 ( ਜਾਬਸ ਆਫ ਟੁਡੇ)
ਡਿਪਟੀ ਕਮਿਸ਼ਨਰ ਲੁਧਿਆਣਾ ਦੇ ਆਦੇਸ਼ਾਂ ਅਨੁਸਾਰ ਜਿਲਾ ਲੁਧਿਆਣਾ ਦੇ ਸਮੂਹ ਸਰਕਾਰੀ ਏਡਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 09.05.2025 ਅਤੇ ਮਿਤੀ 10.05.2025 ਨੂੰ ਛੁੱਟੀ ਰਹੇਗੀ।
ਇਸ ਦੌਰਾਨ ਸਕੂਲ ਦਾ ਸਟਾਫ ਸਕੂਲ ਵਿੱਚ ਹਾਜ਼ਰ ਰਹੇਗਾ । ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵੱਲੋਂ ਸਾਂਝੀ ਕੀਤੀ ਗਈ ਹੈ।
**ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਬੰਦ ਰਹਿਣਗੇ**
**ਲੁਧਿਆਣਾ 8 May( Jobsoftoday ) ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਵੱਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ, ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਕੂਲ ਮਿਤੀ 9 ਮਈ ਅਤੇ 10 ਮਈ 2025 ਨੂੰ ਬੰਦ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਆਈ.ਏ.ਐੱਸ. ਨੇ ਦੱਸਿਆ ਕਿ ਇਹ ਫੈਸਲਾ ਕਿਸੇ ਜ਼ਰੂਰੀ ਕਾਰਨ ਕਰਕੇ ਲਿਆ ਗਿਆ ਹੈ। ਹਾਲਾਂਕਿ ਬੰਦ ਦੇ ਕਾਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਮਹੱਤਵਪੂਰਨ ਐਲਾਨ ਮੰਨਿਆ ਜਾ ਰਿਹਾ ਹੈ।
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਵੀਨਤਮ ਜਾਣਕਾਰੀ ਲਈ ਅਧਿਕਾਰਤ ਸੂਤਰਾਂ ਅਤੇ ਮੀਡੀਆ ਰਿਪੋਰਟਾਂ 'ਤੇ ਨਜ਼ਰ ਰੱਖਣ।

