ਪੈਨਸ਼ਨ ਅਦਾਲਤ ਦਾ ਆਯੋਜਨ, ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਨਿਪਟਾਰਾ
ਚੰਡੀਗੜ੍ਹ 18 ਮਈ 2025 ( ਜਾਬਸ ਆਫ ਟੁਡੇ): ਪੈਨਸ਼ਨ ਲੈਣ ਵਾਲੇ ਸਾਬਕਾ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ 19 ਮਈ 2025 ਨੂੰ ਜਲੰਧਰ ਅਤੇ ਚੰਡੀਗੜ੍ਹ ਵਿਖੇ ਪੈਨਸ਼ਨ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਅਦਾਲਤ ਦੌਰਾਨ ਪੈਨਸ਼ਨਰ ਆਪਣੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਬਾਰੇ ਦੱਸ ਸਕਦੇ ਹਨ ਅਤੇ ਮੌਕੇ 'ਤੇ ਹੀ ਉਨ੍ਹਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਲੰਧਰ ਅਤੇ ਚੰਡੀਗੜ੍ਹ ਵਿਖੇ ਇਹ ਅਦਾਲਤ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗੀ।
ਸਬੰਧਤ ਵਿਭਾਗ ਵੱਲੋਂ ਪੈਨਸ਼ਨਰਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
