ਪੀਜੀਆਈਐਮਈਆਰ, ਚੰਡੀਗੜ੍ਹ ਵੱਲੋਂ ਛੁੱਟੀਆਂ ਕੀਤੀਆਂ ਰੱਦ**
ਚੰਡੀਗੜ੍ਹ, 10 ਮਈ 2025 - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਨੇ ਇੱਕ ਅਹਿਮ ਦਫ਼ਤਰੀ ਹੁਕਮ ਜਾਰੀ ਕਰਦਿਆਂ ਸਾਰੇ ਕਰਮਚਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਅਗਲੇ ਹੁਕਮਾਂ ਤੱਕ ਕਿਸੇ ਵੀ ਤਰ੍ਹਾਂ ਦੀ ਛੁੱਟੀ, ਖ਼ਾਸ ਤੌਰ 'ਤੇ ਮੈਡੀਕਲ ਆਧਾਰ 'ਤੇ ਛੁੱਟੀ, ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਫੈਕਲਟੀ ਮੈਂਬਰਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਪੀਜੀਆਈਐਮਈਆਰ ਦੇ ਡਾਇਰੈਕਟਰ ਦੇ ਹੁਕਮਾਂ ਅਨੁਸਾਰ, ਸਾਰੇ ਵਿਭਾਗਾਂ ਦੇ ਮੁਖੀਆਂ, ਡੀਨਜ਼ ਅਤੇ ਹੋਰ ਅਧਿਕਾਰੀਆਂ ਨੂੰ ਇਹ ਨਿਰਦੇਸ਼ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ। ਇਸ ਆਦੇਸ਼ ਨੂੰ ਸੰਸਥਾ ਦੀ ਵੈੱਬਸਾਈਟ 'ਤੇ ਵੀ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਾਰੇ ਕਰਮਚਾਰੀਆਂ ਤੱਕ ਇਹ ਜਾਣਕਾਰੀ ਪਹੁੰਚ ਸਕੇ।
ਇਹ ਫੈਸਲਾ ਆਉਣ ਵਾਲੇ ਸਮੇਂ ਵਿੱਚ ਕੰਮ ਦੀ ਨਿਰੰਤਰਤਾ ਅਤੇ ਸੰਸਥਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।